ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

(ਸੱਚ ਕਹੂੰ ਨਿਊਜ਼) ਮੋਹਾਲੀ। ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅੱਜ ਭਗਵੰਤ ਮਾਨ ਅਤੇ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੁਲਵੰਤ ਆਪ ’ਚ ਸ਼ਾਮਲ ਹੋਣ ’ਤੇ ਭਗਵੰਤ ਮਾਨ ਨੇ ਉਨਾਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਮੋਹਾਲੀ ਤੋਂ ਕੁਲਵੰਤ ਸਿੰਘ ਆਪ ਦੇ ਉਮੀਦਵਾਰ ਹੋ ਸਕਦੇ ਹਨ। ਕਿਉਂਕਿ ਪਾਰਟੀ ਨੇ ਅਜੇ ਤੱਕ ਇਸ ਸੀਟ ‘ਤੇ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਸਾਬਕਾ ਮੇਅਰ ਅਤੇ ਰੀਅਲ ਅਸਟੇਟ ਵਪਾਰੀ ਕੁਲਵੰਤ ਸਿੰਘ ਨੇ ਇਸ ਸਾਲ ਦੇ ਸ਼ੁਰੂ ਵਿੱਚ ਮੁਹਾਲੀ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਆਜ਼ਾਦ ਗਰੁੱਪ ਦਾ ਗਠਨ ਕੀਤਾ ਸੀ। ਭਗਵੰਤ ਮਾਨ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ’ਚ ਮਿਲੀ ਜਿੱਤ ’ਤੇ ਸ਼ਹਿਰ ਦੇ ਲੋਕਾਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ…

ਆਪ’ ਨੇ ਪਹਿਲੀ ਵਾਰ ਚੋਣ ਲੜਦਿਆਂ 14 ਸੀਟਾਂ ਜਿੱਤੀਆਂ

  • ਭਾਜਪਾ ਨੇ ਜਿੱਤੀਆਂ 12 ਸੀਟਾਂ, ਕਾਂਗਰਸ ਨੇ ਜਿੱਤੀਆਂ 8 ਸੀਟਾਂ ਤੇ ਅਕਾਲੀ ਦਲ ਸਿਰਫ 1 ਸੀਟ ਜਿੱਤ ਸਕਿਆ
  • ਕਾਂਗਰਸ ਤੇ ਅਕਾਲੀ ਮੁਕਾਬਲੇ ‘ਚੋਂ ਬਾਹਰ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੇ ਧਮਾਕੇਦਾਰ ਐਂਟਰੀ ਕੀਤੀ। ‘ਆਪ’ ਨੇ ਪਹਿਲੀ ਵਾਰ ਚੋਣ ਲੜਦਿਆਂ 14 ਸੀਟਾਂ ਜਿੱਤੀਆਂ ਸਨ। ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨਗਰ ਨਿਗਮ ਦੀ ਸੱਤਾ ਤੋਂ ਬਾਹਰ ਦਾ ਰਸਤਾ ਲੱਭਣਾ ਪਿਆ। ਜਿੱਥੇ ਭਾਜਪਾ ਨੇ 12 ਵਾਰਡਾਂ ਵਿੱਚ ਜਿੱਤ ਹਾਸਲ ਕੀਤੀ।

ਇਸ ਦੇ ਉਲਟ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਅਤੇ ਪਹਿਲੀ ਵਾਰ ਚੋਣ ਲੜਦਿਆਂ 14 ਸੀਟਾਂ ਜਿੱਤੀਆਂ। ਕਾਂਗਰਸ ਸਿਰਫ਼ 8 ਸੀਟਾਂ ਹੀ ਜਿੱਤ ਸਕੀ। 35 ਵਾਰਡਾਂ ਵਾਲੀ ਨਗਰ ਨਿਗਮ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ। ਇੱਥੇ ਬਹੁਮਤ ਲਈ 19 ਸੀਟਾਂ ਦੀ ਲੋੜ ਸੀ। ਸ਼੍ਰੋਮਣੀ ਅਕਾਲੀ ਦਲ ਨੇ ਸਿਰਫ਼ ਇੱਕ ਵਾਰਡ ਜਿੱਤਿਆ ਹੈ। ਇਸ ਚੋਣ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਜਪਾ ਦਰਮਿਆਨ ਸੀ। ਭਾਜਪਾ ਨੂੰ ਸਭ ਤੋਂ ਵੱਡਾ ਝਟਕਾ ਇਹ ਲੱਗਾ ਕਿ ਵਾਰਡ 17 ਤੋਂ ਇਸ ਦੇ ਮੇਅਰ ਰਹੇ ਰਵੀਕਾਂਤ ਸ਼ਰਮਾ ਆਮ ਆਦਮੀ ਪਾਰਟੀ ਤੋਂ ਚੋਣ ਹਾਰ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ