ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਹੋਈ ਪੁੱਛਗਿੱਛ
- ਸਾਬਕਾ ਮੁੱਖ ਮੰਤਰੀ ਚੰਨੀ ਰਹੇ ਗੈਰਹਾਜ਼ਰ (Mohali Vigilance )
(ਐੱਮਕੇ ਸ਼ਾਇਨਾ) ਮੋਹਾਲੀ। ਪੰਜਾਬ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਮੋਹਾਲੀ ਵਿਜੀਲੈਂਸ ਦਫਤਰ ਪੁੱਜੇ। ਜਿੱਥੇ ਵਿਜੀਲੈਂਸ ਦੀ ਜਾਂਚ ਟੀਮ ਸ਼ਾਮ 5.30 ਵਜੇ ਤੱਕ ਉਸ ਕੋਲੋਂ ਪੁੱਛਗਿੱਛ ਕਰਦੀ ਰਹੀ। ਪੇਸ਼ੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਾਰੀ ਜਾਇਦਾਦ ਰਿਕਾਰਡ ’ਤੇ ਹੈ, ਜਦੋਂਕਿ ਵਿਜੀਲੈਂਸ ਨੂੰ ਉਨ੍ਹਾਂ ’ਤੇ ਆਮਦਨ ਤੋਂ ਵੱਧ ਜਾਇਦਾਦ ਹੋਣ ਦਾ ਸ਼ੱਕ ਹੈ। (Mohali Vigilance )
ਉਨ੍ਹਾਂ ਕਿਹਾ ਕਿ ਇਹ ਸਭ ਕੁਝ ਮੇਰਾ ਅਕਸ ਖਰਾਬ ਕਰਨ ਲਈ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਂਚ ਟੀਮ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ। 8 ਘੰਟੇ ਲਗਾਤਾਰ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ 5 ਮਈ ਨੂੰ ਦੁਬਾਰਾ ਪੁੱਛਗਿੱਛ ਲਈ ਬੁਲਾਇਆ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਵਿਜੀਲੈਂਸ ਜਾਂਚ ਵਿੱਚ ਸ਼ਾਮਲ ਹੋਣਾ ਸੀ। ਪਰ ਉਨ੍ਹਾਂ ਨੇ ਪੇਸ਼ੀ ਤੋਂ ਛੋਟ ਲਈ ਵਿਜੀਲੈਂਸ ਨੂੰ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਰਜ਼ੀ ਭੇਜ ਦਿੱਤੀ ਅਤੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਬਚ ਗਏ। ਚੰਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਵੀ ਪੁੱਛਗਿੱਛ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਦੀ ਜਾਂਚ ਟੀਮ ਨੇ ਉਸ ਤੋਂ ਇੱਕ ਵਾਰ ਪੁੱਛਗਿੱਛ ਕੀਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ