ਸਾਬਕਾ ਮੰਤਰੀ ਧਰਮਸੋਤ ਰਿਮਾਂਡ ਖਤਮ ਹੋਣ ‘ਤੇ ਮੋਹਾਲੀ ਅਦਾਲਤ ‘ਚ ਹੋਏ ਪੇਸ਼

Sadhu Singh Dharamsot

ਕੋਰਟ ਨੇ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

ਮੋਹਾਲੀ (ਐੱਮ ਕੇ ਸ਼ਾਇਨਾ) ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੁਣ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸਾਬਕਾ ਮੰਤਰੀ ਦਾ ਤਿੰਨ ਦਿਨ ਦਾ ਰਿਮਾਂਡ ਸ਼ੁੱਕਰਵਾਰ ਨੂੰ ਖਤਮ ਹੋ ਗਿਆ। ਜਿਸ ਤੋਂ ਬਾਅਦ ਅੱਜ ਉਸ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਸੋਮਵਾਰ ਨੂੰ ਹੀ ਸਾਬਕਾ ਮੰਤਰੀ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਸੀ।

ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਸ਼ੁੱਕਰਵਾਰ ਸਵੇਰੇ ਵਿਜੀਲੈਂਸ ਬਿਊਰੋ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਚਾਰ ਦਿਨ ਦਾ ਹੋਰ ਰਿਮਾਂਡ ਹਾਸਲ ਕਰਨ ਦੀ ਅਪੀਲ ਕੀਤੀ ਸੀ। ਪਰ ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਧਰਮਸੋਤ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ ਅਤੇ ਮੁੜ 24 ਫਰਵਰੀ ਨੂੰ ਉਨ੍ਹਾਂ ਦੀ ਅਦਾਲਤ ਵਿੱਚ ਪੇਸ਼ੀ ਹੋਵੇਗੀ।

ਵਿਜੀਲੈਂਸ ਅਧਿਕਾਰੀ ਹੋਰ ਜਾਇਦਾਦਾਂ ਦੇ ਵੇਰਵੇ ਹਾਸਲ ਕਰਨਾ ਚਾਹੁੰਦੇ ਹਨ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਸਮੇਂ ਦੌਰਾਨ ਧਰਮਸੋਤ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 596 ਰੁਪਏ ਸੀ, ਜਦੋਂ ਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888 ਰੁਪਏ ਸੀ। ਇਸ ‘ਚ 6 ਕਰੋੜ 39 ਲੱਖ ਰੁਪਏ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 269 ਫੀਸਦੀ ਜ਼ਿਆਦਾ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ