ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

Mohali Court
ਸਾਬਕਾ ਮੰਤਰੀ ਧਰਮਸੋਤ। ਫਾਈਲ ਫੋਟੋ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮਿਲੀ ਰੈਗੂਲਰ ਜ਼ਮਾਨਤ

  • ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ 6 ਫਰਵਰੀ ਨੂੰ ਹੋਏ ਸੀ ਗ੍ਰਿਫ਼ਤਾਰ

ਮੋਹਾਲੀ (ਐੱਮ ਕੇ ਸ਼ਾਇਨਾ)। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਦਿੰਦਿਆਂ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਤੇ ਪਿਛਲੇ ਤਿੰਨ ਦਿਨਾਂ ਤੋਂ ਬਹਿਸ ਚੱਲ ਰਹੀ ਸੀ। ਬੁੱਧਵਾਰ ਦੁਪਹਿਰ ਤੋਂ ਪਹਿਲਾਂ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦੇਰ ਸ਼ਾਮ ਧਰਮਸੋਤ ਦੀ ਜ਼ਮਾਨਤ ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।

ਧਰਮਸੋਤ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏ ਪੀ ਐਸ ਦਿਓ ਨੇ ਹਾਈ ਕੋਰਟ ਨੂੰ ਦੱਸਿਆ ਕਿ ਵਿਜੀਲੈਂਸ ਨੇ ਸਿਆਸੀ ਦੁਸ਼ਮਣੀ ਕਾਰਨ ਇਹ ਸਾਰਾ ਕੇਸ ਦਰਜ ਕੀਤਾ ਹੈ। ਹਾਈ ਕੋਰਟ ਨੂੰ ਦੱਸਿਆ ਗਿਆ ਕਿ ਧਰਮਸੋਤ ਦੇ ਨਾਂ ਤੇ ਸਿਰਫ ਦੋ ਜਾਇਦਾਦਾਂ ਹਨ। ਜਿਸ ਵਿੱਚੋਂ ਇੱਕ ਜਾਇਦਾਦ ਅਮਲੋਹ ਵਿੱਚ ਹੈ ਜੋ ਉਸ ਦੀ ਜੱਦੀ ਜਾਇਦਾਦ ਹੈ। ਦੂਜੀ ਨਿਊ ਚੰਡੀਗੜ੍ਹ ਵਿੱਚ ਹੈ ਜੋ ਵਿਧਾਇਕਾਂ ਨੂੰ ਦਿੱਤੀ ਗਈ ਸੀ। ਇਹ ਇਨ੍ਹਾਂ ਦੋਵਾਂ ਬਾਰੇ ਪੂਰੀ ਜਾਣਕਾਰੀ ਪਹਿਲਾਂ ਹੀ ਦੇ ਚੁੱਕਾ ਹੈ।

ਇਹ ਵੀ ਪੜ੍ਹੋ : ਪਟਿਆਲਾ ਜ਼ਿਲ੍ਹੇ ਦੇ ਇੰਨੇ ਪਿੰਡ ਹੋਏ ਤੰਬਾਕੂ ਮੁਕਤ

ਹਾਈ ਕੋਰਟ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਦੇਰ ਸ਼ਾਮ ਇਸ ਮਾਮਲੇ ਵਿੱਚ ਧਰਮਸੋਤ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਕੱਲ ਧਰਮਸੋਤ ਦੀ ਰਿਹਾਈ ਹੋ ਸਕਦੀ ਹੈ। ਇਹ ਵੀ ਦੱਸਣਯੋਗ ਹੈ ਕਿ ਰੈਗੂਲਰ ਜ਼ਮਾਨਤ ਦੇਣ ਦਾ ਵਿਸਤ੍ਰਿਤ ਹੁਕਮ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਐਫ ਆਈ ਆਰ ਦਰਜ ਕਰਨ ਤੋਂ ਬਾਅਦ 6 ਫ਼ਰਵਰੀ ਨੂੰ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ। ਮੋਹਾਲੀ ਅਦਾਲਤ ਨੇ 5 ਮਾਰਚ ਨੂੰ ਧਰਮਸੋਤ ਦੀ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ।

 

LEAVE A REPLY

Please enter your comment!
Please enter your name here