ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਨਿਰਮਲ ਸਿੰਘ ਆਮ ਆਦਮੀ ਪਾਰਟੀ ’ਚ ਸ਼ਾਮਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਲਗਾਤਾਰ ਵਧਦੇ ਜਾ ਰਹੇ ਹਨ। ਇਸੇ ਲੜੀ ਤਹਿਤ ਵੀਰਵਾਰ ਨੂੰ ਸਾਬਕਾ ਮੰਤਰੀ ਨਿਰਮਲ ਸਿੰਘ (Nirmal singh joins Aap) ਅਤੇ ਉਨ੍ਹਾਂ ਦੀ ਧੀ ਚਿੱਤਰਾ ਸਰਵਰਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਨਿਵਾਸ ਸਥਾਨ ‘ਤੇ ਦੋਵਾਂ ਪਿਓ-ਧੀ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਇੰਚਾਰਜ ਸੁਸ਼ੀਲ ਗੁਪਤਾ, ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ‘ਆਪ’ ਆਗੂ ਅਸ਼ੋਕ ਤੰਵਰ ਵੀ ਮੌਜੂਦ ਸਨ। ਨਿਰਮਲ ਸਿੰਘ ਨੇ ਆਪਣੇ ਫਰੰਟ ਦਾ ਰਲੇਵਾਂ ਵੀ ਆਮ ਆਦਮੀ ਪਾਰਟੀ ’ਚ ਕਰ ਦਿੱਤਾ ਹੈ।
ਦੱਸ ਦੇਈਏ ਕਿ ਸਾਬਕਾ ਮੰਤਰੀ ਨਿਰਮਲ ਸਿੰਘ (Nirmal singh joins Aap) ਅੰਬਾਲਾ ਤੋਂ 4 ਵਾਰ ਵਿਧਾਇਕ ਰਹਿ ਚੁੱਕੇ ਹਨ। ਨਿਰਮਲ ਸਿੰਘ ਦੀ ਸਿਆਸੀ ਉੱਤਰਾਧਿਕਾਰੀ ਚਿਤਰਾ ਸਰਵਰਾ ਨੂੰ ਕਾਂਗਰਸ ਨੇ 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੈਂਟ ਤੋਂ ਉਮੀਦਵਾਰ ਨਹੀਂ ਬਣਾਇਆ ਸੀ। ਇਸ ਤੋਂ ਨਾਰਾਜ਼ ਹੋ ਕੇ ਦੋਵੇਂ ਪਿਓ-ਧੀ ਨੇ ਅੰਬਾਲਾ ਸ਼ਹਿਰ ਅਤੇ ਅੰਬਾਲਾ ਕੈਂਟ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਦੇ ਦੌਰ ‘ਤੇ ਚੋਣ ਲੜੀ। ਹਾਲਾਂਕਿ ਪਿਓ-ਧੀ ਦੋਵਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਉਨ੍ਹਾਂ ਨੇ ਹਰਿਆਣਾ ਡੈਮੋਕਰੇਟਿਕ ਫਰੰਟ ਦਾ ਗਠਨ ਕੀਤਾ।
ਹੁੱਡਾ ਦੇ ਕਰੀਬੀ ਰਹੇ ਹਨ ਨਿਰਮਲ ਸਿੰਘ
ਸਾਬਕਾ ਮੰਤਰੀ ਨਿਰਮਲ ਸਿੰਘ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਨਜ਼ਦੀਕੀ ਆਗੂਆਂ ਵਿੱਚੋਂ ਇੱਕ ਸਨ। ਉਹ ਦੋ ਵਾਰ ਮੰਤਰੀ ਵੀ ਬਣੇ ਅਤੇ ਇੱਕ ਵਾਰ ਕੁਰੂਕਸ਼ੇਤਰ ਤੋਂ ਲੋਕ ਸਭਾ ਚੋਣ ਵੀ ਲੜ ਚੁੱਕੇ ਹਨ। ਬੇਟੀ ਚਿਤਰਾ ਸਰਵਰਾ ਉਨ੍ਹਾਂ ਦੀ ਸਿਆਸੀ ਵਾਰਸ ਹੈ। ਚਿੱਤਰਾ ਸਰਵਰਾ ਅੰਬਾਲਾ ਨਗਰ ਨਿਗਮ ਵਿੱਚ ਸੀਨੀਅਰ ਮੀਤ ਪ੍ਰਧਾਨ ਵੀ ਰਹਿ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ