ਪੰਜਾਬ ਦੇ ਸਾਬਕਾ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦਾ ਦੇਹਾਂਤ

Gurwinder Singh Atwal
ਪੰਜਾਬ ਦੇ ਸਾਬਕਾ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦਾ ਦੇਹਾਂਤ

(ਸੱਚ ਕਹੂੰ ਨਿਊਜ਼) ਜਲੰਧਰ। ਸਾਬਕਾ ਕਾਂਗਰਸੀ ਮੰਤਰੀ ਗੁਰਵਿੰਦਰ ਸਿੰਘ ਅਟਵਾਲ (Gurwinder Singh Atwal ) ਦਾ ਅੱਜ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਸ਼੍ਰੀਨਗਰ ‘ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਸਨ, ਜਿੱਥੇ ਸੋਮਵਾਰ ਨੂੰ ਉਨ੍ਹਾਂ ਨੂੰ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਅਸ਼ਵਨੀ ਸੇਖੜੀ ਹੋਏ ਭਾਜਪਾ ‘ਚ ਸ਼ਾਮਲ

ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਸ ਨੂੰ ਅਟੈਕ ਆਇਆ ਹੈ।ਅਟਵਾਲ ਦੀ ਮੌਤ ‘ਤੇ ਕਾਂਗਰਸੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦੇਈਏ ਕਿ ਗੁਰਵਿੰਦਰ ਸਿੰਘ ਅਟਵਾਲ ਜ਼ਿਲ੍ਹਾ ਕਪੂਰਥਲਾ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਨ।

LEAVE A REPLY

Please enter your comment!
Please enter your name here