ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਕੀਤਾ ਗ੍ਰਿਫਤਾਰ

Sunder Sham Arora

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਾਂਗਰਸ ਦੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਗਿਰਫ਼ਤਾਰ ਕਰ ਲਿਆ ਹੈ। ਉਨ੍ਹ੍ਵਾਂ ਨੂੰ ਪੰਜਾਬ ਵਿਜੀਲੈਂਸ ਦੇ ਏਆਈਜੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਅਧਿਕਾਰੀ ਨੂੰ 1 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ, 50 ਲੱਖ ਰੁਪਏ ਐਡਵਾਂਸ ਲੈ ਕੇ ਚੰਡੀਗੜ੍ਹ ਪਹੁੰਚ ਗਿਆ, ਜਿੱਥੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਜਿਕਰਯੋਗ ਹੈ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ‘ਤੇ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (AIG) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਲਗਾਇਆ ਹੈ। ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਮਨਮੋਹਨ ਕੁਮਾਰ ਦੇ ਬਿਆਨਾਂ ’ਤੇ 15 ਅਕਤੂਬਰ ਨੂੰ ਸਾਬਕਾ ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਤਹਿਤ ਕੇਸ ਦਰਜ ਕੀਤਾ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ