ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

Sunder Sham Arora

ਮਾਮਲੇ ‘ਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰਿਸ਼ਵਤ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ( Sunder Sham Arora ) ਵੱਲੋਂ ਰੈਗੂਲਰ ਜਮਾਨਤ ਲਈ ਕੋਰਟ ’ਚ ਪਟੀਸ਼ਨ ਦਾਖਲ ਕੀਤੀ ਗਈ ਸੀ ਜਿਸ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਜਿਸ ਸਬੰਧੀ ਸੂਬਾ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਇਸ ‘ਤੇ ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਮੁਲਜ਼ਮ ਸੁੰਦਰ ਸ਼ਾਮ ਅਰੋੜਾ ( Sunder Sham Arora ) ‘ਤੇ ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਮਨਮੋਹਨ ਸ਼ਰਮਾ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ।

ਕੀ ਹੈ ਮਾਮਲਾ

ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਏਆਈਜੀ ਮਨਮੋਹਨ ਸ਼ਰਮਾ ਨੂੰ ਸੁੰਦਰ ਸ਼ਾਮ ਅਰੋੜਾ ਵੱਲੋਂ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਉਹ 50 ਲੱਖ ਰੁਪਏ ਦੀ ਰਿਸ਼ਵਤ ਦੇਣ ਲਈ ਪਹਿਲਾਂ ਏਆਈਜੀ ਕੋਲ ਪਹੁੰਚ ਗਿਆ ਸੀ। ਇਸ ਸਬੰਧੀ ਵਿਭਾਗੀ ਉੱਚ ਅਧਿਕਾਰੀਆਂ ਨੂੰ ਪਹਿਲਾਂ ਹੀ ਏ.ਆਈ.ਜੀ. ਅਰੋੜਾ ਨੇ ਜਿਵੇਂ ਹੀ ਰਿਸ਼ਵਤ ਦੀ ਰਕਮ ਏ.ਆਈ.ਜੀ. ਨੂੰ ਸੌਂਪਣੀ ਚਾਹੀ ਤਾਂ ਜਾਲ ਵਿਛਾਉਣ ਵਾਲੀ ਵਿਜੀਲੈਂਸ ਟੀਮ ਨੇ ਉਸ ਨੂੰ ਮੌਕੇ ’ਤੇ ਹੀ ਰੰਗੇ ਹੱਥੀ ਕਾਬੂ ਕਰ ਲਿਆ ਸੀ।  ਅਰੋੜਾ ਦੇ ਕਬਜ਼ੇ ‘ਚੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ