ਸਾਡੇ ਨਾਲ ਸ਼ਾਮਲ

Follow us

18.3 C
Chandigarh
Tuesday, January 20, 2026
More
    Home Breaking News ਸਾਬਕਾ ਵਿਧਾਇਕ ...

    ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਦੇ ਨਿੱਜੀ ਸਹਾਇਕ ਨੇ ਖੁਦ ਨੂੰ ਮਾਰੀ ਗੋਲੀ, ਮੌਤ

    ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਦੇ ਨਿੱਜੀ ਸਹਾਇਕ ਨੇ ਖੁਦ ਨੂੰ ਮਾਰੀ ਗੋਲੀ, ਮੌਤ

    ਘੱਗਾ, (ਜਗਸੀਰ, ਮਨੋਜ)। ਬੀਤੀ ਰਾਤ ਹਲਕਾ ਸ਼ੁਤਰਾਣਾ ਤੋਂ ਸਾਬਕਾ ਅਕਾਲੀ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਦੇ ਨਿੱਜੀ ਸਹਾਇਕ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ  ਥੂਥ ਜਥੇਬੰਦਕ ਸਕੱਤਰ ਗੁਰਸੇਵਕ ਸਿੰਘ ਧੂਹੜ ਉਰਫ਼ ਮੁਣਸ਼ੀ ਨੇ ਆਪਣੇ-ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਮਿਲਿਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪਾਤੜਾਂ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਭੇਜ ਦਿੱਤਾ ਗਿਆ ਹੈ।

    ਪ੍ਰਪਾਤ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਧੂਹੜ ਦੀ ਪਤਨੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਰਾਹੀਂ ਦੱਸਿਆ ਕਿ ਗੁਰਸੇਵਕ ਸਿੰਘ ਪਿਛਲੇ ਕੁਝ ਦਿਨ੍ਹਾਂ ਤੋਂ ਪ੍ਰੇਸ਼ਾਨੀ ਦੀ ਹਾਲਤ ਵਿੱਚ ਰਹਿੰਦਾ ਸੀ। ਜਿਸ ‘ਤੇ ਚੱਲਦਿਆਂ ਰਾਤ ਲਗਭਗ 2 ਵਜੇ ਦੇ ਕਰੀਬ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ।.

    ਵਰਨਣਯੋਗ ਹੈ ਕਿ ਸੀਨੀਅਰ ਥੂਥ ਅਕਾਲੀ ਆਗੂ ਗੁਰਸੇਵਕ ਸਿੰਘ ਮੁਣਸ਼ੀ ਨੇ ਇੱਕ ਗਰੀਬ ਪਰਿਵਾਰ ਵਿਚੋਂ ਉਠ ਕੇ ਇਲਾਕੇ ਵਿੱਚ ਇੱਕ ਜਾਬਾਜ਼ ਅਕਾਲੀ ਰਾਜਨੀਤਕ ਆਗੂ ਵਜੋਂ ਆਪਣੀ ਪਛਾਣ ਸਥਾਪਤ ਕੀਤੀ ਅਤੇ ਇੱਕ ਵਧੀਆ ਬੁਲਾਰੇ ਵਜੋਂ ਉਭਰ ਕੇ ਸਾਹਮਣੇ ਆਏ। ਇਸ ਮੌਕੇ ਸੰਸਕਾਰ ‘ਤੇ ਪਹੁੰਚੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ , ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਤੇ ਕਰਨ ਸਿੰਘ ਡੀਟੀਓ ਮੁਹਾਲੀ ਤੋਂ ਇਲਾਵਾ  ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਹਰਿਆਊ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਗੋਬਿੰਦ ਸਿੰਘ ਵਿਰਦੀ ਸ਼ਹਿਰੀ ਪ੍ਰਧਾਨ ਪਾਤੜਾਂ, ਮਹਿੰਦਰ ਸਿੰਘ ਲਾਲਵਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ, ਸੁਖਵਿੰਦਰ ਸਿੰਘ ਬਰਾਸ, ਰਣਜੀਤ ਸਿੰਘ ਸ਼ਾਹੀ,  ਡਾ. ਅਸ਼ੋਕ ਕੁਮਾਰ ਪਾਤੜਾਂ, ਬਿੱਟੂ ਮੈਣੀ, ਮੰਗਤ ਸ਼ਰਮਾ, ਰਛਪਾਲ ਸਿੰਘ ਤੋਂ ਇਲਾਵਾ ਇਲਾਕੇ ਭਰ ਦੇ ਪਾਰਟੀ ਵਰਕਰ, ਪੰਚ-ਸਰਪੰਚ ਅਤੇ ਮੋਹਤਵਰ ਵਿਅਕਤੀਆਂ ਨੇ ਗੁਰਸੇਵਕ ਸਿੰਘ ਧੂਹੜ ਦੇ ਦਿਹਾਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here