ਸਾਬਕਾ ਵਿਧਾਇਕ ਸਿਮਰਜੀਤ ਬੈਂਸ ਭਗੌੜਾ ਕਰਾਰ

simarjeets banis, MLA Simarjit Bains

ਲੁਧਿਆਣਾ ਥਾਣੇ ’ਚ ਅਤੇ ਘਰ ਦੇ ਬਾਹਰ ਪੁਲਿਸ ਨੇ ਲਾਏ ਪੋਸਟਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਅਤੇ ਜਬਰ-ਜਨਾਹ ਦੇ ਮਾਮਲੇ ’ਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (MLA Simarjit Bains ) ਨੇ ਭਗੌੜਾ ਕਰਾਰ ਦਿੱਤਾ ਹੈ। ਇਸ ਸਬੰਧੀ ਸ਼ਹਿਰ ਦੇ ਵੱਖ-ਵੱਖ ਥਾਵਾਂ ਦੇ ਉਨ੍ਹਾਂ ਦੇ ਪੋਸਟਰ ਲਾਏ ਗਏ ਹਨ। ਸਿਮਰਜੀਤ ਤੋਂ ਬੈਂਸ ਤੋਂ ਇਲਾਵਾ ਸੱਤ ਜਣਿਆਂ ਦੇ ਨਾਂਅ ਵੀ ਇਨ੍ਹਾਂ ਪੋਸਟਰਾਂ ’ਚ ਦਿੱਤੇ ਗਏ ਹਨ। ਇਨ੍ਹਾਂ ਸਾਰਿਆਂ ਦੀ ਪੁਲਿਸ ਨੂੰ ਤਲਾਸ਼ ਹੈ। ਪੁਲਿਸ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (MLA Simarjit Bains), ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਪ੍ਰਦੀਪ ਕੁਮਾਰ ਉਰਫ਼ ਗੋਗੀ ਸ਼ਰਮਾ, ਸੁਖਚੈਨ ਸਿੰਘ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਉਰਫ਼ ਬੱਬੀ ਦੇ ਪੋਸਟਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲਗਾ ਦਿੱਤੇ ਹਨ। ਮੁਲਜ਼ਮਾਂ ਨੂੰ ਫੜਨ ਲਈ ਪੋਸਟਰ ਦੇ ਹੇਠਾਂ ਫੋਨ ਨੰਬਰ ਦਿੱਤੇ ਗਏ ਹਨ। ਜਿਸ ਨੂੰ ਵੀ ਬੈਂਸ ਬਾਰੇ ਕੋਈ ਵੀ ਜਾਣਕਾਰੀ ਹੋਵੇ ਉਹ ਇਹਨਾਂ ਦਿੱਤੇ ਨੰਬਰਾਂ ‘ਤੇ ਸੰਪਰਕ ਕਰ ਸਕਦਾ ਹੈ।

simrjeet banis

ਅਦਾਲਤ ਵੱਲੋਂ ਭਗੌੜਾ ਐਲਾਨੇ ਜਾਣ ਤੋਂ ਬਾਆਦ ਵੀ ਸਿਮਰਜੀਤ ਸਿੰਘ ਬੈਂਸ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਨ ਰਹਿੰਦੇ ਹਨ। ਅੱਜ ਸਵੇਰੇ ਵੀ ਉਹਨਾਂ ਨੇ ਸੋਸ਼ਲ ਮੀਡੀਆ ਰਾਹੀਂ ਈਦ ਦੀ ਮੁਬਾਰਕਬਾਦ ਦਿੱਤੀ ਹੈ। ਦਰਅਸਲ 11 ਅਪ੍ਰੈਲ ਨੂੰ ਹੋਈ ਸੁਣਵਾਈ ਦੌਰਾਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਹਨਾਂ ਦੇ ਸਾਥੀਆਂ ਨੂੰ 9 ਮਹੀਨੇ ਪੁਰਾਣੇ ਜਬਰ ਜਨਾਹ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੈ। ਮਾਮਲੇ ‘ਚ ਉਹਨਾਂ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ