ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਸਾਬਕਾ ਵਿਧਾਇਕ ...

    ਸਾਬਕਾ ਵਿਧਾਇਕ ਸੁਖਪਾਲ ਖਹਿਰਾ ਗ੍ਰਿਫਤਾਰ, ਡਰੱਗ ਮਾਮਲੇ ’ਚ ਦੋਸ਼

    Sukhpal Khaira

    ਸੱਦਿਆ ਸੀ ਪੁੱਛਗਿੱਛ ਲਈ, ਕਰ ਲਿਆਾ ਗਿ੍ਰਫ਼ਤਾਰ

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਵਿਭਾਗ (ਈ.ਡੀ.) ਵਲੋਂ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਸੁਖਪਾਲ ਖਹਿਰਾ ਦੇ ਖ਼ਿਲਾਫ਼ ਮਨੀ ਲਾਂਡਰਿੰਗ ਅਤੇ ਡਰੱਗ ਮਾਮਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ ਅਤੇ ਪਿਛਲੇ 6 ਮਹੀਨਿਆਂ ਤੋਂ ਜਿਆਦਾ ਲੰਬੇ ਸਮੇਂ ਤੋਂ ਉਨਾਂ ਦੇ ਖ਼ਿਲਾਫ਼ ਜਾਂਚ ਚਲ ਰਹੀ ਸੀ ਅਤੇ ਉਨਾਂ ਨੂੰ ਜਾਂਚ ਲਈ ਪਹਿਲਾਂ ਸੱਦਿਆ ਵੀ ਗਿਆ ਸੀ ਪਰ ਸੁਖਪਾਲ ਖਹਿਰਾ ਉਸ ਜਾਂਚ ਵਿੱਚ ਸ਼ਾਮਲ ਵੀ ਨਹੀਂ ਹੋਏ ਸਨ ਤਾਂ ਉਨਾਂ ਦੇ ਘਰ ਇਨਫੋਰਸਮੈਂਟ ਵਿਭਾਗ (ਈ.ਡੀ.) ਵੱਲੋਂ ਛਾਪੇਮਾਰੀ ਕਰਦੇ ਹੋਏ ਕਾਫ਼ੀ ਸਮਾਨ ਵੀ ਜ਼ਬਤ ਕੀਤਾ ਗਿਆ ਸੀ।

    ਸੁਖਪਾਲ ਖਹਿਰਾ ਨੂੰ ਹੁਣ ਵੀਰਵਾਰ ਨੂੰ ਚੰਡੀਗੜ ਦੇ 18 ਸੈਕਟਰ ਵਿਖੇ ਇਨਫੋਰਸਮੈਂਟ ਵਿਭਾਗ (ਈ.ਡੀ.) ਦੇ ਦਫ਼ਤਰ ਵਿੱਚ ਅਧਿਕਾਰੀਆਂ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਸੱਦਿਆ ਗਿਆ ਸੀ, ਜਿਥੇ ਜਾਂਚ ਪੜਤਾਲ ਕਰਨ ਤੋਂ ਬਾਅਦ ਉਨਾਂ ਦੀ ਗਿ੍ਰਫ਼ਤਾਰੀ ਪਾ ਦਿੱਤੀ ਗਈ ਹੈ। ਉਨ੍ਹਾਂ ਨੂੰ ਇਨਫੋਰਸਮੈਂਟ (ਈ.ਡੀ.) ਪਹਿਲਾਂ ਹੱਥ ਨਹੀਂ ਪਾ ਰਹੀ ਸੀ ਕਿਉਂਕਿ ਉਹ ਪੰਜਾਬ ਵਿਧਾਨ ਸਭਾ ਦੇ ਮੈਂਬਰ ਸਨ ਪਰ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਬੀਤੀ 19 ਅਕਤੂਬਰ ਨੂੰ ਹੀ ਅਸਤੀਫ਼ਾ ਮਨਜ਼ੂਰ ਹੋਇਆ ਸੀ, ਜਿਸ ਤੋਂ ਬਾਅਦ ਇਨਫੋਰਸਮੈਂਟ ਵਿਭਾਗ (ਈ.ਡੀ.) ਵੱਲੋਂ ਜਾਂਚ ਵਿੱਚ ਤੇਜੀ ਲਿਆਉਂਦੇ ਹੋਏ ਉਨਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।

    ਸੁਖਪਾਲ ਖਹਿਰਾ ਦਾ 2015 ਵਿੱਚ ਨਸ਼ੇ ਦੇ ਮਾਮਲੇ ਵਿੱਚ ਨਾਅ ਆਇਆ ਸੀ। ਜਿਸ ਤੋਂ ਬਾਅਦ ਉਨਾਂ ਨੂੰ ਲੈ ਕੇ ਜਾਂਚ ਏਜੰਸੀਆਂ ਕਾਫ਼ੀ ਜਿਆਦਾ ਨਜ਼ਰ ਰੱਖੀ ਬੈਠੀਆਂ ਸਨ। ਨਸ਼ੇ ਦੇ ਮਾਮਲੇ ਵਿੱਚ ਕੋਈ ਪਹਿਲਾਂ ਜਿਆਦਾ ਤੱਥ ਨਹੀਂ ਮਿਲਣ ਦੇ ਨਾਲ ਹੀ ਇਨਫੋਰਸਮੈਂਟ ਵਿਭਾਗ (ਈ.ਡੀ.) ਵਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਜਿਸ ਕਾਰਨ ਹੀ ਮੁੰਬਈ ਦੇ ਕੁਝ ਵੱਡੇ ਲੋਕਾਂ ਤੋਂ ਵੀ ਪੱੁਛ-ਗਿੱਛ ਕੀਤੀ ਗਈ ਸੀ। ਜਿਸ ਤੋਂ ਬਾਅਦ ਲੱਗ ਰਿਹਾ ਸੀ ਕਿ ਸੁਖਪਾਲ ਖਹਿਰਾ ਦੇ ਖ਼ਿਲਾਫ਼ ਇਨਫੋਰਸਮੈਂਟ ਵਿਭਾਗ (ਈ.ਡੀ.) ਜਲਦ ਹੀ ਵੱਡੀ ਕਾਰਵਾਈ ਕਰ ਸਕਦੀ ਹੈ। ਹੁਣ ਸੁਖਪਾਲ ਖਹਿਰਾ ਨੂੰ ਗਿ੍ਰਫ਼ਤਾਰ ਕਰਨ ਤੋਂ ਬਾਅਦ ਉਨਾਂ ਨੂੰ ਸ਼ੱੁਕਰਵਾਰ ਨੂੰ ਅਦਾਲਤ ਅੱਗੇ ਪੇਸ਼ ਕੀਤਾ ਜਾਏਗਾ।

    ਸੁਖਪਾਲ ਖਹਿਰਾ ਨੇ ਇਸ ਸਬੰਧੀ ਦੱਸਿਆ ਕਿ ਉਨਾਂ ਨੂੰ ਫਾਜ਼ਿਲਕਾ ਦੇ ਇੱਕ ਪੁਰਾਣੇ ਡਰੱਗ ਮਾਮਲੇ ਵਿੱਚ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਉਨਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ