Punjab News: ਸਾਬਕਾ ਸਾਂਸਦ ਬਰਾੜ ਨੇ ਕੀਤੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ

Punjab News,
ਸ਼੍ਰੀ ਮੁਕਤਸਰ ਸਾਹਿਬ: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਗੱਲਬਾਤ ਕਰਨ ਸਮੇਂ ਸਾਬਕਾ ਐਮਪੀ ਜਗਮੀਤ ਸਿੰਘ ਬਰਾੜ। ਫੋਟੋ :ਸੁਰੇਸ਼ ਗਰਗ

ਜਗਜੀਤ ਸਿੰਘ ਡੱਲੇਵਾਲ ਵੱਲੋਂ ਰੱਖੇ ਗਏ ਮਰਨ ਵਰਤ ਸਬੰਧੀ ਕੀਤੀ ਚਰਚਾ | Punjab News

Punjab News: (ਸੁਰੇਸ਼ ਗਰਗ) ਸ਼੍ਰੀ ਮੁਕਤਸਰ ਸਾਹਿਬ। ਨਵੀਂ ਦਿੱਲੀ ਵਿਖ਼ੇ ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਵੱਲੋਂ ਸ਼ਿਵਰਾਜ ਸਿੰਘ ਚੌਹਾਨ ਖੇਤੀਬਾੜੀ ਮੰਤਰੀ ਭਾਰਤ ਸਰਕਾਰ ਨਾਲ ਪੰਜਾਬ ਦੇ ਕਿਸਾਨੀ ਮੁੱਦਿਆਂ ਅਤੇ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਰੱਖੇ ਗਏ ਮਰਨ ਵਰਤ ਸਬੰਧੀ ਉਨਾਂ ਨਾਲ ਮਿਲ ਕੇ ਚਰਚਾ ਕੀਤੀ।

ਜਗਮੀਤ ਬਰਾੜ ਨੇ ਇਸ ਬਹੁਤ ਹੀ ਅਹਿਮ ਮੁੱਦੇ ਨੂੰ ਜਲਦੀ ਹੱਲ ਕਰਨ ਲਈ ਬੇਨਤੀ ਕੀਤੀ। ਕੇਂਦਰੀ ਮੰਤਰੀ ਵੱਲੋਂ ਵੀ ਇਸ ਬਹੁਤ ਹੀ ਸੰਜੀਦਾ ਮਸਲੇ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਜਗਮੀਤ ਬਰਾੜ ਨੇ ਦੱਸਿਆ ਕਿ ਉਨਾਂ ਨੇ ਬੀਤੇ ਦਿਨੀਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੁੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ ਤੇ ਉਨਾਂ ਨੂੰ ਮਿਲਣ ਉਪਰੰਤ ਪ੍ਰਧਾਨ ਮੰਤਰੀ ਨੂੰ ਡੱਲੇਵਾਲ ਦੇ ਮਰਨ ਵਰਤ ਸਬੰਧੀ ਪੱਤਰ ਲਿਖਿਆ ਸੀ ਜੋ ਉਨਾਂ ਦੇ ਦਫ਼ਤਰ ਵੱਲੋਂ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਭੇਜ ਦਿੱਤਾ।

ਇਹ ਵੀ ਪੜ੍ਹੋ: Police Flag March: ਡੀਐੱਸਪੀ ਗੁਰਦੀਪ ਸਿੰਘ ਦੀ ਅਗਵਾਈ ’ਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ

ਉਨਾਂ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਦੀ ਜਿੰਦਗੀ ਬਚਾਉਣ, ਫ਼ਸਲ ਖਰੀਦ ਮੁੱਲ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ, ਸਵਾਮੀਨਾਥਨ ਕਮਿਸ਼ਨ ਦੀ ਸਫਾਰਸ਼ ਅਨੁਸਾਰ ਲਾਭ ਦੇਣ ਅਤੇ ਨਵੇਂ ਖੇਤੀ ਖਰੀਦ ਮੰਡੀਕਰਨ ਦੇ ਡਰਾਫ਼ਟ ਬਾਰੇ ਚਰਚਾ ਕੀਤੀ ਗਈ। ਇਸ ਸਬੰਧੀ ਸੁੱਚਾ ਸਿੰਘ ਗਿੱਲ ਖੇਤੀ ਆਰਥਿਕ ਮਾਹਿਰ ਨਾਲ ਵੀ ਚਰਚਾ ਹੋਈ। ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਸਾਰੀਆਂ ਮੰਗਾਂ ਦਾ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। Punjab News