ਸਾਬਕਾ ਸਾਂਸਦ ਅਕਾਲੀ ਦਲ ਟਕਸਾਲੀ ‘ਚ ਸ਼ਾਮਲ

Former MP Rajdev Singh Khalsa joins Akali Dal Taksali

ਬਰਨਾਲਾ (ਜੀਵਨ ਰਾਮਗੜ੍ਹ)| ਅੱਠ ਸਾਲ ਸੁਖਬੀਰ ਬਾਦਲ ਨੇ ਜੰਮਕੇ ਪੰਜਾਬ ਨੂੰ ਲੁੱਟਿਆ, ਰੇਤਾ ਬਜ਼ਰੀ ਅਤੇ ਹੋਰ ਕਾਰੋਬਾਰੀ ‘ਤੇ ਇਸ ਨੇ ਕਬਜ਼ਾ ਜਮਾ ਲਿਆ। ਸੁਖਬੀਰ ਬਾਦਲ ਦੀਆਂ ਨੀਤੀਆਂ ਤੋਂ ਤੰਗ ਆ ਕੇ ਹੀ ਸਾਨੂੰ ਟਕਸਾਲੀ ਅਕਾਲੀ ਦਲ ਦਾ ਗਠਨ ਕਰਨਾ ਪਿਆ। ਇਹ ਸ਼ਬਦ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿਘ ਬ੍ਰਹਮਪੁਰਾ ਨੇ ਅੱਜ ਸਾਬਕਾ ਸਾਂਸਦ ਅਤੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੂੰ ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਕਰਨ ਮੌਕੇ ਖਾਲਸਾ ਦੀ ਕੋਠੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ।  ਉਹਨਾਂ ਅੱਗੇ ਕਿਹਾ ਕਿ ਟਕਸਾਲੀ ਅਕਾਲੀ ਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਨਾ ਤਾਂ ਕਾਂਗਰਸ ਨਾਲ ਗੱਠਜੋੜ ਕਰੇਗਾ ਨਾ ਹੀ ਅਕਾਲੀ ਦਲ ਨਾਲ। ਇਹ ਦੋਵੇਂ ਪਾਰਟੀਆਂ ਸਾਡੇ ਲਈ ਅਛੂਤ ਹਨ। ਹੋਰ ਪਾਰਟੀਆਂ ਲਈ ਸਾਡੇ ਦਰਵਾਜ਼ੇ ਖੁੱਲ੍ਹੇ ਹਨ। ਗਠਜੋੜ ਕਰਨ ਲਈ ਭਗਵੰਤ ਮਾਨ ਵੀ ਉਸਦੇ ਕੋਲ ਆਏ ਸਨ। ਉਨ੍ਹਾਂ ਕਿਹਾ ਕਿ ਉਸਨੂੰ ਅਰਵਿੰਦ ਕੇਜਰੀਵਾਲ ਨੇ ਭੇਜਿਆ ਹੈ। ਅਜੇ ਹੋਰ ਦਲਾਂ ਨਾਲ ਗੱਲਬਾਤ ਚੱਲ ਰਹੀ ਹੈ। ਇਸ ਸਬੰਧੀ ਅਜੇ ਕੋਈ ਫੈਸਲਾ ਨਹੀਂ ਹੋਇਆ।
ਟਕਸਾਲੀ ਆਗੂਆਂ ਦੇ ਰਾਜਦੇਵ ਸਿੰਘ ਖਾਲਸਾ ਨੂੰ ਪਾਰਟੀ ‘ਚ ਸ਼ਾਮਲ ਕਰਨ ਕਰਕੇ ਰਾਜਨੀਤਿਕ ਗਲਿਆਰਿਆਂ ‘ਚ ਰਾਜਦੇਵ ਸਿੰਘ ਖਾਲਸਾ ਦੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਉਹ ਪਹਿਲਾਂ ਵੀ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਰਹਿ ਚੁੱਕੇ ਹਨ। ਇਸ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਰਾਜਦੇਵ ਸਿੰਘ ਖਾਲਸਾ ਸਾਡੇ ਪੁਰਾਣੇ ਮਿੱਤਰ ਹਨ। ਟਕਸਾਲੀ ਅਕਾਲ ਦਲ ‘ਚ ਉਨ੍ਹਾਂ ਦੇ ਆਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ। ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੀ ਜਿੰਮੇਵਾਰੀ ਇਨ੍ਹਾਂ ਦੇ ਮੋਢਿਆਂ ‘ਤੇ ਹੋਵੇਗੀ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਰਾਜਦੇਵ ਸਿੰਘ ਖਾਲਸਾ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜਾਈ ਜਾਵੇਗੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਵਧੀਆ ਉਮੀਦਵਾਰ ਕੌਣ ਹੋ ਸਕਦਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ