ਸਾਡੇ ਨਾਲ ਸ਼ਾਮਲ

Follow us

10.5 C
Chandigarh
Monday, January 19, 2026
More
    Home Breaking News ਸਾਬਕਾ ਐਮਪੀ ਸੰ...

    ਸਾਬਕਾ ਐਮਪੀ ਸੰਤੋਖ ਸਿੰਘ ਦੀ ਪਤਨੀ ਅਤੇ ਤੇਜਿੰਦਰ ਸਿੰਘ ਭਾਜਪਾ ’ਚ ਹੋਏ ਸ਼ਾਮਲ

    Joined BJP Party
    ਸਾਬਕਾ ਐਮਪੀ ਸੰਤੋਖ ਸਿੰਘ ਦੀ ਪਤਨੀ ਅਤੇ ਤੇਜਿੰਦਰ ਸਿੰਘ ਭਾਜਪਾ ’ਚ ਹੋਏ ਸ਼ਾਮਲ

    (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲੋਕ ਸਭਾ ਚੋਣਾਂ ਦਰਮਿਆਨ ਕਾਂਗਰਸ ਦੇ ਦੋ ਵੱਡੇ ਆਗੂ ਭਾਜਪਾ ’ਚ ਸ਼ਾਮਲ ਹੋ ਗਏ ਹਨ। ਜਲੰਧਰ ਤੋਂ ਕਾਂਗਰਸ ਦੇ ਐਮਪੀ ਰਹੇ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਸਿੰਘ ਬਿੱਟੂ ਨੇ ਅੱਜ ਦਿੱਲੀ ਹੈਡਕੁਆਰਟਰ ਜਾ ਕੇ ਭਾਜਪਾ ਪਾਰਟੀ ’ਚ ਸ਼ਾਮਲ ਹੋਏ। ਪਾਰਟੀ ’ਚ ਸ਼ਾਮਲ ਹੋਣ ’ਤੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਪਾਟਰੀ ਜਨਰਲ ਸਕੱਤਰ ਵਿਨੋਦ ਤਾਵਡ਼ੇ ਨੇ ਦੋਵਾਂ ਸਵਾਗਤ ਕੀਤਾ। ਦੱਸਿਆ ਜਾਂਦਾ ਹੈ ਕਿ ਚੌਂਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ। Joined BJP Party

    ਇਹ ਵੀ ਪੜ੍ਹੋ: Gold Price Today: ਸੋਨੇ ਦੀ ਉਡਾਣ ਜਾਰੀ, ਪਹੁੰਚਿਆ ਰਿਕਾਰਡ ਪੱਧਰ ’ਤੇ!

    ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ਼ ਡਾ. ਤਜਿੰਦਰ ਸਿੰਘ ਬਿੱਟੂ ਨੇ ਭਾਜਪਾ ’ਚ ਸ਼ਾਮਲ ਹੋਣ ਤੋਂ ਪਹਿਲਾਂ ਆਪਣਾ ਅਸਤੀਫਾ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖਡ਼ਗੇ ਨੂੰ ਅਸਤੀਫਾ ਭੇਜ ਦਿੱਤਾ ਸੀ। ਤਜਿੰਦਰ ਬਿੱਟੂ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ’ਚ ਨਜ਼ਰ ਨਹੀਂ ਆ ਰਹੇ ਸਨ, ਉਹ ਆਪਣੀ ਅਣਦੇਖੀ ਦੇ ਚੱਲਦਿਆਂ ਭਾਜਪਾ ’ਚ ਸ਼ਾਮਲ ਹੋਏ ਹਨ। Joined BJP Party

    LEAVE A REPLY

    Please enter your comment!
    Please enter your name here