ਪਾਕਿ ਸਾਬਕਾ ਰਾਸ਼ਟਰਪਤੀ ਮੁਸ਼ੱਰਫ਼ ਦੀ ਹਾਲਤ ਗੰਭੀਰ

ਹੁਣ ਰਿਕਵਰੀ ਦੀ ਉਮੀਦ ਨਹੀਂ : ਪਰਿਵਾਰ

ਇਸਲਾਮਾਬਾਦ। ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਫੌਜ ਦੇ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਪਰਿਵਾਰ ਨੇ ਆਪਣੇ ਟਵਿੱਟਰ ਹੈਂਡਲ ’ਤੇ ਇਕ ਪੋਸਟ ਪਾਈ ਕਿ ਮੁਸ਼ੱਰਫ ਵੈਂਟੀਲੇਟਰ ’ਤੇ ਨਹੀਂ ਹਨ। ਉਹ ਪਿਛਲੇ 3 ਹਫ਼ਤਿਆਂ ਤੋਂ ਹਸਪਤਾਲ ਵਿੱਚ ਦਾਖ਼ਲ ਹੈ। ਉਹ ਅਜਿਹੇ ਔਖੇ ਦੌਰ ਵਿੱਚੋਂ ਲੰਘ ਰਹੇ ਹਨ ਜਿੱਥੋਂ ਠੀਕ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਉਨ੍ਹਾਂ ਦੇ ਸਾਰੇ ਅੰਗ ਕੰਮ ਕਰਨਾ ਬੰਦ ਕਰ ਦਿੱਤਾ ਹੈ। ਪਰਿਵਾਰ ਨੇ ਲੋਕਾਂ ਨੂੰ ਉਨ੍ਹਾਂ ਦੀ ਜ਼ਿੰਦਗੀ ਸੁਖਾਲੀ ਹੋਣ ਲਈ ਪ੍ਰਾਰਥਨਾ ਕਰਨ ਲਈ ਕਿਹਾ।

ਸ਼ੁੱਕਰਵਾਰ ਨੂੰ ਮੌਤ ਦੀ ਫੈਲਾਈ ਗਈ ਸੀ ਅਫਵਾਹ

ਸ਼ੁੱਕਰਵਾਰ ਨੂੰ ਪਾਕਿਸਤਾਨੀ ਮੀਡੀਆ ’ਚ ਪਰਵੇਜ਼ ਮੁਸ਼ੱਰਫ ਦੀ ਮੌਤ ਦੀਆਂ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ। ਇਸ ਦੇ ਨਾਲ ਹੀ ਕਈ ਮੀਡੀਆ ਚੈਨਲਾਂ ਨੇ ਇਸ ਖਬਰ ਨੂੰ ਖਾਰਜ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨੂੰ ਲੈ ਕੇ ਅਟਕਲਾਂ ਲਗਾਈਆਂ ਜਾਣ ਲੱਗੀਆਂ। ਸਾਬਕਾ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੇ ਮੁਸ਼ੱਰਫ ਦੇ ਬੇਟੇ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਪੁਸ਼ਟੀ ਕੀਤੀ ਹੈ ਕਿ ਮੁਸ਼ੱਰਫ ਵੈਂਟੀਲੇਟਰ ’ਤੇ ਹਨ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਅੱਗੇ ਆ ਕੇ ਉਸ ਦੀ ਹਾਲਤ ਬਾਰੇ ਜਾਣਕਾਰੀ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ