ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਆਮ ਆਦਮੀ ਪਾਰਟੀ ’ਚ ਸ਼ਾਮਲ
(ਸੱਚ ਕਹੂੰ ਨਿਊਜ਼) ਪਟਿਆਲਾ। ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸਤ ਗਰਮੀ ਗਈ ਹੈ ਤੇ ਪਾਰਟੀਆਂ ਦੇ ਆਗੂਆਂ ਵੱਲੋਂ ਦਲ ਬਦਲੇ ਜਾ ਰਹੇ ਹਨ। ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਹ ਐਲਾਨ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਆਪ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਕੀਤਾ। ਸਾਬਕਾ ਮੰਤਰੀ ਦਾ ਦੂਜਾ ਪੁੱਤਰ ਗੁਰਜੀਤ ਸਿੰਘ ਕੋਹਲੀ ਪਹਿਲਾਂ ਹੀ ਭਾਜਪਾ ਵਿੱਚ ਸਰਗਰਮ ਹੈ।
ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਅੱਜ ਇੱਕ ਅਜਿਹੀ ਸ਼ਖਸੀਅਤ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਜੋ ਕੈਪਟਨ ਅਮਰਿੰਦਰ ਸਿੰਘ ਦੀ ਨਜ਼ਰ ਵਿੱਚ ਹੈ। ਅਜੀਤ ਕੋਹਲੀ ਅੱਜ ਸਾਡੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਉਮੀਦ ਹੈ ਕਿ ਉਨ੍ਹਾਂ ਦੇ ਤਜ਼ਰਬੇ ਦਾ ਫਾਇਦਾ ਹੋਵੇਗਾ।
ਅਜੀਤ ਸਿੰਘ ਕੋਹਲੀ ਨੇ ਕਿਹਾ ਕਿ ਅਸੀਂ ਅਕਾਲੀ ਦਲ ਨਾਲ ਜੁੜੇ ਹੋਏ ਹਾਂ ਤੇ ਉਹ ਬੜੀ ਦੇਰ ਤੋਂ ਦੇਖ ਰਹੇ ਸੀ, ਕੋਈ ਤਾੜੀਆਂ ਵਜਾ ਰਿਹਾ ਹੈ ਅਤੇ ਕੋਈ ਲੰਬੂ ਛੋਟੂ ਬੋਲ ਰਿਹਾ ਹੈ, ਭਗਵੰਤ ਮਾਨ ਨੇ ਹਮੇਸ਼ਾ ਪੰਜਾਬ ਦੀ ਗੱਲ ਕੀਤੀ, ਅੱਜ ਹਰ ਕੋਈ ਆਮ ਆਦਮੀ ਪਾਰਟੀ ਦੀ ਗੱਲ ਕਰ ਰਿਹਾ ਹੈ।
ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਬੇਟੇ ਹਨ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਕੋਹਲੀ ਪਰਿਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਵੀ ਆਪਣੀ ਪਾਰਟੀ ਵਿੱਚ ਸ਼ਾਮਲ ਕਰਵਾਉਣਾ ਚਾਹੁੰਦੇ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ