ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News Bribe: ਵਿਜੀਲੈ...

    Bribe: ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਪਟਵਾਰੀ ਤੇ ਉਸਦਾ ਸਾਥੀ ਰਿਸ਼ਵਤ ਲੈਂਦੇ ਕਾਬੂ

    Bribe
    ਲੁਧਿਆਣਾ: ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਪਟਵਾਰੀ ਤੇ ਉਸਦਾ ਸਾਥੀ।

    ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ’ਚ 65 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ | Bribe

    (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਗਿੱਲ ਵਿਖੇ ਤਾਇਨਾਤ ਰਹਿ ਚੁੱਕੇ ਇੱਕ ਪਟਵਾਰੀ ਨੂੰ ਉਸਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ’ਤੇ ਦੋਸ਼ ਹਨ ਕਿ ਦੋਵਾਂ ਨੇ ਮਿਲੀਭੁਗਤ ਕਰਕੇ ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65 ਹਜ਼ਾਰ ਰੁਪਏ ਦੀ ਰਿਸ਼ਵਤ ਹਾਸ਼ਲ ਕੀਤੀ ਹੈ। Bribe

    ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ (ਜ਼ਿਲ੍ਹਾ ਲੁਧਿਆਣਾ) ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65 ਹਜ਼ਾਰ ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਜਿੰਨ੍ਹਾਂ ਵਿੱਚੋਂ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਇਹਨਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

    ਇਹ ਵੀ ਪੜ੍ਹੋ: Abohar News: ਝਗੜੇ ਤੋਂ ਬਾਅਦ ਨਸ਼ੇ ਦੀ ਹਾਲਤ ’ਚ ਘਰ ਨੂੰ ਲਾਈ ਅੱਗ

    ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਸਰਬਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਸਿੰਘ ਨਾਲ ਕਰਵਾਈ ਸੀ, ਜਿਹਨਾਂ ਨੇ ਉਸ ਦੇ ਪਲਾਟ ਦੇ ਇੰਤਕਾਲ ਲਈ ਉਸ ਪਾਸੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। Bribe

    ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਸਾਥੀਆਂ ਬੂਟਾ ਅਤੇ ਰਾਣਾ ਰਾਹੀਂ 15 ਹਜ਼ਾਰ ਰੁਪਏ, 35 ਹਜ਼ਾਰ ਰੁਪਏ ਅਤੇ 15 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕੁੱਲ 65 ਹਜ਼ਾਰ ਰੁਪਏ ਰਿਸ਼ਵਤ ਵਜੋਂ ਹਾਸ਼ਲ ਕਰ ਲਏ। ਬੁਲਾਰੇ ਮੁਤਾਬਕ ਸ਼ਿਕਾਇਤਕਰਤਾ ਨੇ ਪਟਵਾਰੀ ਅਤੇ ਉਸ ਦੇ ਸਾਥੀਆਂ ਨਾਲ ਗੱਲਬਾਤ ਸਬੰਧੀ ਫੋਨ ਕਾਲਾਂ ਵੀ ਰਿਕਾਰਡ ਕੀਤੀਆਂ ਹੋਈਆਂ ਸਨ। ਪੁੱਛਗਿੱਛ ਦੌਰਾਨ ਸ਼ਿਕਾਇਤ ਵਿੱਚ 65 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਾਬਤ ਹੋਏ। ਇਸ ਸਬੰਧੀ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀ ਬੂਟਾ ਸਿੰਘ ਅਤੇ ਰਾਣਾ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

    LEAVE A REPLY

    Please enter your comment!
    Please enter your name here