ਮਦਨ ਮੋਹਨ ਮਿੱਤਲ (Madan Mohan Mittal) ਨੇ ਛੱਡੀ ਭਾਜਪਾ
- ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਹੋਏ ਪਾਰਟੀ ’ਚ ਸ਼ਾਮਲ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਭਾਜਪਾ ਦੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ (Madan Mohan Mittal) ਅੱਜ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਉਹ ਪਾਰਟੀ ’ਚ ਸ਼ਾਮਲ ਹੋਏ। ਸੁਖਬੀਰ ਬਾਦਲ ਨੇ ਮਦਨ ਮੋਹਨ ਮਿੱਤਲ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਤੇ ਕਿਹਾ ਮਦਨ ਮੋਹਨ ਮਿੱਤਲ ਦੇ ਪਾਰਟੀ ’ਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ੂਬਤ ਹੋਵੇਗੀ।
ਪੰਜਾਬ ਪੰਜਾਬ ਦੇ ਸਾਬਕਾ ਮੰਤਰੀ ਅਤੇ ਪਾਰਟੀ ਦਾ ਵੱਡਾ ਚਿਹਰਾ ਮਦਨ ਮੋਹਨ ਮਿੱਤਲ ਪਾਰਟੀ ਤੋਂ ਨਾਰਾਜ਼ ਹੋਣ ਕਾਰਨ ਭਾਜਪਾ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਮਿੱਤਲ ਆਨੰਦਪੁਰ ਸਾਹਿਬ ਵਿਧਾਨ ਸਭਾ ਸੀਟ ਤੋਂ ਲਗਾਤਾਰ ਜਿੱਤ ਪ੍ਰਾਪਤ ਕਰਦੇ ਰਹੇ ਅਤੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਿੱਚ ਅਹਿਮ ਵਿਭਾਗਾਂ ਦੇ ਮੰਤਰੀ ਰਹੇ।
ਪਿਛਲੀ ਵਾਰ ਉਹ ਇਸ ਸੀਟ ਤੋਂ ਹਾਰ ਗਏ ਸਨ। ਸੀਟ ਹਾਰਨ ਦੇ ਬਾਵਜੂਦ ਉਹ ਆਪਣੀ ਸੀਟ ‘ਤੇ ਡਟੇ ਰਹੇ ਅਤੇ ਆਪਣੇ ਪੁੱਤਰ ਨੂੰ ਉਥੋਂ ਟਿਕਟ ਦਿਵਾਉਣ ਦੀ ਕੋਸ਼ਿਸ਼ ’ਚ ਜੁਟੇ ਸਨ। ਜਦੋਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਦੇ ਪੁੱਤਰ ਨੂੰ ਟਿਕਟ ਨਾ ਦਿੱਤੀ ਤਾਂ ਪਾਰਟੀ ਹਾਈਕਮਾਂਡ ਨਾਲ ਉਨ੍ਹਾਂ ਦੀ ਨਰਾਜ਼ਗੀ ਵਧ ਗਈ ਅਤੇ ਉਮੀਦਵਾਰਾਂ ਦੀ ਦੂਜੀ ਸੂਚੀ ਤੋਂ ਬਾਅਦ ਪਾਰਟੀ ਛੱਡਣ ਦਾ ਮਨ ਬਣਾ ਲਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














