ਗੈਰ ਕਾਨੂੰਨੀ ਰੇਤ ਮਾਈਨਿੰਗ ਮਾਮਲੇ ’ਚ ਕੀਤਾ ਗਿਆ ਗ੍ਰਿਫ਼ਤਾਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਾਂਗਰਸ ਦੇ ਸਾਬਕਾ ਐਮਐਲਏ ਜੋਗਿੰਦਰਪਾਲ ਭੋਆ ਨੂੰ ਗ੍ਰਿਫਤਾਰ ਕਰ ਲਿਆ ਹੈ। ਭੋਆ ਨੂੰ ਰੇਤੇ ਦੀ ਨਜਾਇਜ਼ ਮਾਈਨਿੰਗ ਮਾਮਲੇ ’ਚ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੀਤੇ ਕੁਝ ਦਿਨ ਪਹਿਲਾਂ ਪਠਾਨਕੋਟ ਦੀ ਤਾਰਾਗੜ੍ਹ ਪੁਲਿਸ ਨੇ ਉਸ ਖਿਲਾਫ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਮੌਕੇ ਤੋਂ ਇੱਕ ਮਸ਼ੀਨ, ਟਿੱਪਰ ਤੇ ਟਰੈਕਟਰ ਟਰਾਲੀ ਬਰਾਮਦ ਕੀਤੀ ਸੀ।
ਇਸ ਮਾਮਲੇ ’ਚ ਜਾਂਚ ਤੋਂ ਬਾਅਦ ਭੋਆ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ 8 ਜੂਨ ਨੂੰ ਰੇਡ ਕੀਤੀ ਸੀ। ਇਸ ਤੋਂ ਬਾਅਦ ਭੋਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜੋਗਿੰਦਰਪਾਲ ਭੋਆ ਦਾ ਲੰਮੇ ਸਮੇਂ ਤੋਂ ਗੈਰ ਕਾਨੂੰਨੀ ਮਾਈਨਿੰਗ ’ਚ ਨਾਂਅ ਸਾਹਮਣੇ ਆ ਰਿਹਾ ਸੀ। ਹਾਲਾਂਕਿ ਉਸ ਸਮੇਂ ਕਾਂਗਰਸ ਦੀ ਸਰਕਾਰ ਹੋਣ ਕਾਰਨ ਉਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਸੂਬੇ ’ਚ ਆਮ ਆਦਮੀ ਪਾਰਟੀ ਦੇ ਸੱਤਾ ’ਚ ਆਉਂਦੇ ਹੀ ਮਾਨ ਸਰਕਾਰ ਨੇ ਰੇਤੇ ਦੀ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ’ਤੇ ਸਿਕੰਜ਼ਾ ਕੱਸ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ