ਸਾਡੇ ਨਾਲ ਸ਼ਾਮਲ

Follow us

15.3 C
Chandigarh
Thursday, January 22, 2026
More
    Home Breaking News ਪੰਜਾਬ ਦੇ ਸਾਬਕ...

    ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਗ੍ਰਿਫਤਾਰ

    Former DGP Sumedh Saini Sachkahoon

    ਕਾਂਸਟੇਬਲ ਭਰਤੀ ਮਾਮਲੇ ਵਿੱਚ ਕੀਤਾ ਗਿਆ ਸੁਮੇਧ ਸੈਣੀ ਨੂੰ ਗ੍ਰਿਫਤਾਰ

    ਅਸ਼ਵਨੀ ਚਾਵਲਾ, ਚੰਡੀਗੜ੍ਹ। ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅੱਜ ਦੇਰ ਸ਼ਾਮ ਵਿਜੀਲੈਂਸ ਵਿਭਾਗ ਨੇ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਦੇ ਯਤਨ ਜਾਰੀ ਸਨ, ਪਰ ਸੁਮੇਧ ਸੈਣੀ ਰੂਪੋਸ਼ ਚੱਲ ਰਹੇ ਸਨ। ਇਸ ਦੌਰਾਨ ਸੁਮੇਧ ਸੈਣੀ ਨੂੰ ਵਿਜੀਲੈਂਸ ਵੱਲੋਂ  ਕਈ ਥਾਵਾਂ ‘ਤੇ ਛਾਪੇਮਾਰੀ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਹਾਲਾਂਕਿ, ਹੁਣ ਤੱਕ ਪੰਜਾਬ ਪੁਲਿਸ ਜਾਂ ਵਿਜੀਲੈਂਸ ਵਿਭਾਗ ਇਸ ਮਾਮਲੇ ਵਿੱਚ ਕਿਸੇ ਕਿਸਮ ਦੀ ਜਾਣਕਾਰੀ ਨਹੀਂ ਦੇ ਰਿਹਾ ਹੈ। ਪਰ ਸੂਤਰਾਂ ਅਨੁਸਾਰ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।

    ਇਥੇ ਇਹ ਵਰਣਨਯੋਗ ਹੈ ਕਿ ਸੁਮੇਧ ਸਿੰਘ ਸੈਣੀ ਦੇ ਖਿਲਾਫ ਵਿਜੀਲੈਂਸ ਵਿਭਾਗ ਮੋਹਾਲੀ ਦੀ ਤਰਫੋਂ ਕਾਂਸਟੇਬਲ ਭਰਤੀ ਦੇ ਮਾਮਲੇ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਇਸੇ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੁਮੇਧ ਸਿੰਘ ਸੈਣੀ ਦੇ ਘਰ ਉੱਤੇ ਵੀ ਛਾਪੇ ਮਾਰੇ ਗਏ ਸਨ, ਪਰ ਉਸ ਸਮੇਂ ਸੁਮੇਧ ਸੈਣੀ ਪੰਜਾਬ ਵਿਜੀਲੈਂਸ ਨੂੰ ਚਕਮਾ ਦੇ ਕੇ ਰੂਪੋਸ਼ ਹੋ ਗਿਆ ਸੀ। ਉਸੇ ਦਿਨ ਤੋਂ ਵਿਜੀਲੈਂਸ ਟੀਮ ਸੁਮੇਧ ਸੈਣੀ ਦੀ ਭਾਲ ਵਿੱਚ ਕਈ ਥਾਵਾਂ ਤੇ ਛਾਪੇਮਾਰੀ ਕਰਦੀ ਨਜ਼ਰ ਆਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ