ਦੁਕਾਨ ‘ਤੇ ਬੈਠੇ ਹੋਏ ਦੇ ਇੱਕ ਨੌਜਵਾਨ ਨੇ ਮਾਰੀਆਂ ਗੋਲੀਆਂ
Barnala Murder News: (ਜਸਵੀਰ ਸਿੰਘ ਗਹਿਲ) ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਕਸਬਾ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤ ਸੁਖਵਿੰਦਰ ਸਿੰਘ ਕਲਕੱਤਾ ਦਾ ਕਤਲ ਕਰ ਦਿੱਤਾ ਗਿਆ। ਘਟਨਾ ਸਮੇਂ ਕਲਕੱਤਾ ਕਸਬੇ ਵਿਚ ਹੀ ਇਕ ਪ੍ਰੋਪਰਟੀ ਦੀ ਦੁਕਾਨ ‘ਤੇ ਬੈਠਾ ਸੀ। ਜਿੱਥੇ ਉਸਨੂੰ ਗੋਲੀਆਂ ਮਾਰੀਆਂ ਗਈਆਂ ਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਰੋਹ ਵਿੱਚ ਆਏ ਲੋਕਾਂ ਵੱਲੋਂ ਕਸਬੀ ਮਿਸਦੀ ਲੰਘਦੀ ਰੋਡ ਨੂੰ ਜਾਮ ਕਰ ਦਿੱਤਾ ਗਿਆ ਅਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੁਖਵਿੰਦਰ ਸਿੰਘ ਕਲਕੱਤਾ ਕਿਸੇ ਨਾ ਕਿਸੇ ਗੱਲ ਨੂੰ ਲਈ ਕੇ ਅਕਸਰ ਚਰਚਾ ਵਿੱਚ ਰਹਿੰਦੇ ਸਨ।