ਮੋਗਾ ‘ਚ ਸਾਬਕਾ ਸਕੱਤਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Suicide

(ਵਿੱਕੀ ਕੁਮਾਰ) ਮੋਗਾ। ਜ਼ਿਲ੍ਹਾ ਮੋਗਾ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ‘ਚ ਬੁੱਧਵਾਰ ਸਵੇਰੇ ਪਿੰਡ ਦੇ 53 ਸਾਲਾ ਜੰਗ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ (Suicide ) ਕਰ ਲਈ। ਗੋਲੀ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਸਾਬਕਾ ਖਜਾਨਚੀ ਜੰਗ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਕੋਲੋਂ ਸੂਸਾਇਡ ਨੋਟ ਅਤੇ 32 ਬੋਰ ਦਾ ਰਿਵਾਲਵਰ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ। ਇਸ ਸਬੰਧ ਵਿਚ ਮੁੱਖ ਅਫਸਰ ਥਾਣਾ ਧਰਮਕੋਟ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ।  ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਜਿਸ ਵਿਚ ਉਸ ਨੇ 3 ਲੋਕਾਂ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਸੀ। ਇਸ ਦੇ ਨਾਲ ਹੀ ਮ੍ਰਿਤਕ ਦੇ ਲੜਕੇ ਦੀ ਸ਼ਿਕਾਇਤ ‘ਤੇ ਪੁਲਿਸ ਨੇ ਤਿੰਨਾਂ ਜਣਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਕੀਤੇ ਜਾ ਰਹੇ ਹਨ ਚੈਕ (Suicide)

ਜੰਗ ਸਿੰਘ ਵੱਲੋਂ  ਸੂਸਾਇਡ ਨੋਟ ਵਿਚ ਅਤੇ ਮੁੱਖ ਅਫਸਰ ਥਾਣਾ ਧਰਮਕੋਟ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ ਜੰਗ ਸਿੰਘ ਨੂੰ ਪਰੇਸ਼ਾਨ ਕਰਨ ਅਤੇ ਬਦਨਾਮ ਕਰਨ ਲਈ ਜ਼ਿਮੇਵਾਰ ਜਗਤਾਰ ਸਿੰਘ, ਬਲਜੀਤ ਸਿੰਘ ਅਤੇ ਜਸਬੀਰ ਸਿੰਘ ਖਿਲਾਫ ਕਾਰਵਾਈ ਆਰੰਭ ਦਿੱਤੀ ਗਈ ਹੈ ਤੇ ਛੇਤੀ ਹੀ ਗ੍ਰਿਫਤਾਰ ਕਰਕੇ ਮਾਮਲੇ ਦੀ ਅਸਲੀਅਤ ਸਾਹਮਣੇ ਲਿਆਂਦੀ ਜਾਵੇਗੀ। ਪੁਲਿਸ ਸੀਸੀਟੀਵੀ  ਫੁਟੇਜ ਖੰਗਾਲ ਰਹੀ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ