ਸਾਡੇ ਨਾਲ ਸ਼ਾਮਲ

Follow us

18.8 C
Chandigarh
Tuesday, February 3, 2026
More
    Home Breaking News ਸਾਬਕਾ ਸਪੀਕਰ ਨ...

    ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ

    ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ

    ਬਟਾਲਾ : ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਇਸ ਸਬੰਧੀ ਉਨ੍ਹਾਂ ਦੇ ਸਪੁੱਤਰ ਰਵੀ ਕਰਨ ਸਿੰਘ ਕਾਹਲੋਂ ਵੱਲੋਂ ਫੇਸਬੁੱਕ ’ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮੇਰੇ ਪਿਤਾ ਜੀ ਨਿਰਮਲ ਸਿੰਘ ਕਾਹਲੋਂ ਰਾਤ 2 ਵਜੇ ਐਸਕਾਰਟ ਹਸਪਤਾਲ ਵਿਖੇ ਅਕਾਲ ਪੁਰਖ ਵੱਲ਼ੋਂ ਬਖ਼ਸ਼ੇ ਸੁਆਸ ਪੂਰੇ ਕਰਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 17 ਜੁਲਾਈ ਦਿਨ ਐਤਵਾਰ ਨੂੰ 11.30 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here