ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

Surjit Singh Minhas

ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ ਹੋ ਗਿਆ। ਉਨਾਂ ਦੇਹਾਂਤ ਦੀ ਖਬਰ ਮਿਲਦੀਆਂ ਹੀ ਸਿਆਸਤ ਜਗਤ ’ਚ ਸੋਗ ਦੀ ਲਹਿਰ ਦੌਡ਼ ਗਈ। ਉਨਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3:30 ਵਜੇ ਕੀਤਾ ਜਾਵੇਗਾ।  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਹ ਵੀ ਪੜ੍ਹੋ: ਕੈਨੇਡਾ ਦੇ ਡਾਲਰਾਂ ਨੇ ਲਈ ਨੌਜਵਾਨ ਦੀ ਜਾਨ, ਪਿੰਡ ’ਚ ਸੋਗ ਦੀ ਲਹਿਰ

ਜਿਕਰਯੋਗ ਹੈ ਕਿ ਸੁਰਜੀਤ ਸਿੰਘ ਮਿਨਹਾਸ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। 1985 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਦਮਪੁਰ ਤੋਂ ਜਿੱਤ ਕੇ ਸਪੀਕਰ ਬਣੇ ਸਨ। ਉਹ 1986 ਤੋਂ ਲੈ ਕੇ 1992 ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ। ਇਸ ਤੋਂ ਇਲਾਵਾ ਉਹਨਾਂ ਨੇ ਵੱਖ-ਵੱਖ ਸਿਆਸੀ ਅੰਦੋਲਨਾਂ ਦੌਰਾਨ ਵੀ ਆਪਣੀ ਅਹਿਮ ਭੂਮਿਕਾ ਨਿਭਾਈ ਸੀ। ਉਹਨਾਂ ਨੇ ਪੰਜਾਬ ਲਈ ਬਹੁਤ ਸਾਰੇ ਕੰਮ ਕੀਤੇ ਜਿਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।