ਰਾਹੁਲ ਗਾਂਧੀ ਤੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਭੇਜੀ ਅਸਤੀਫ਼ੇ ਦੀ ਕਾਪੀ (Punjab Congress)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਯੂਥ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਲਾਪਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਭੇਜੀ ਅਸਤੀਫ਼ੇ ਦੀ ਕਾਪੀ ’ਚ ਲਾਪਰਾਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਗੰਭੀਰ ਦੋਸ਼ ਵੀ ਲਗਾਏ ਹਨ। Punjab Congress
ਅਸਤੀਫ਼ੇ ’ਚ ਲਾਪਰਾਂ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੈਂਸ ਭਰਾਵਾਂ ਨੂੰ ਕਾਂਗਰਸ ’ਚ ਸ਼ਾਮਲ ਕਰਵਾਕੇ ਜ਼ਿਲ੍ਹਾ ਲੁਧਿਆਣਾ ’ਚੋਂ ਕਾਂਗਰਸ ਨੂੰ ਖ਼ਤਮ ਕਰਨ ਵਾਲਾ ਕੰਮ ਕੀਤਾ ਹੈ। ਉਨਾਂ ਦਾਅਵਾ ਕੀਤਾ ਕਿ ਰਾਜਾ ਵੜਿੰਗ ਦਾ ਬੈਂਸ ਭਰਾਵਾਂ ਨੂੰ ਕਾਂਗਰਸ ’ਚ ਲਿਆਉਣਾ ਭਵਿੱਖ ’ਚ ਪਾਰਟੀ ਲਈ ਨੁਕਸਾਨਦੇਹ ਸਾਬਿਤ ਹੋਵੇਗਾ। ਉਨਾਂ ਸਪੱਸ਼ਟ ਕੀਤਾ ਕਿ ਉਹ ਛੇਤੀ ਹੀ ਨਵੀਂ ਰਾਜਸੀ ਪਾਰੀ ਦੀ ਸ਼ੁਰੂਆਤ ਕਰਨਗੇ। ਜਿਸ ਦੇ ਲਈ ਉਹ ਆਪਣੇ ਸਾਥੀਆਂ ਨਾਲ ਸਲਾਹ ਕਰਕੇ ਜਲਦ ਹੀ ਅਗਲਾ ਕਦਮ ਚੁੱਕਣਗੇ। ਕਿਉਂਕਿ ਉਨਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। Punjab Congress
ਇਹ ਵੀ ਪੜ੍ਹੋ: ਸਰਕਾਰੀ ਸਕੂਲ ’ਚੋਂ ਚੋਰਾਂ ਨੇ ਬੱਚਿਆਂ ਲਈ ਮਿਡ-ਡੇ-ਮੀਲ ਦਾ ਸਮਾਨ ਵੀ ਨਹੀਂ ਛੱਡਿਆ
ਲਾਪਰਾਂ ਨੇ ਅੱਗੇ ਰਾਹੁਲ ਗਾਂਧੀ ਨੂੰ ਵਰਕਰਾਂ ਦੀ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਕਾਬੂ ਕਰਨ ਲਈ ਕਿਹਾ ਹੈ। ਲਾਪਰਾਂ ਦੇ ਕਾਂਗਰਸ ਨੂੂੰ ਛੱਡਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੇ ਚਰਚੇ ਹਨ। ਲਾਪਰਾਂ ਨੇ ਹਾਈਕਮਾਂਡ ਨੂੰ ਭੇਜੇ ਆਪਣੇ ਅਸਤੀਫ਼ੇ ਦੀ ਕਾਪੀ ਆਪਣੇ ਫੇਸਬੁੱਕ ਅਕਾਂਊਟ ’ਤੇ ਜਾਰੀ ਕੀਤੀ।