Rajvir Jawandha: ਰਾਜਵੀਰ ਜਵੰਧਾ ਦੀ ਮੌਤ ਬਾਰੇ ਫ਼ੋਰਟਿਸ ਹਸਪਤਾਲ ਨੇ ਜਾਰੀ ਕੀਤੀ ਸਟੇਟਮੈਂਟ, ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਹੋਈ ਮੌਤ

Rajvir Jawandha
Rajvir Jawandha: ਰਾਜਵੀਰ ਜਵੰਧਾ ਦੀ ਮੌਤ ਬਾਰੇ ਫ਼ੋਰਟਿਸ ਹਸਪਤਾਲ ਨੇ ਜਾਰੀ ਕੀਤੀ ਸਟੇਟਮੈਂਟ, ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਹੋਈ ਮੌਤ

Rajvir Jawandha: ਸੀਐਮ ਮਾਨ ਨੇ ਜਤਾਇਆ ਦੁੱਖ

Rajvir Jawandha: ਮੋਹਾਲੀ (ਐੱਮ ਕੇ ਸ਼ਾਇਨਾ) ਰਾਜਵੀਰ ਜਵੰਧਾ ਦੀ ਮੌਤ ਉੱਤੇ ਫੋਰਟੀਸ ਹਸਪਤਾਲ ਨੇ ਇੱਕ ਸਟੇਟਮੈਂਟ ਜਾਰੀ ਕੀਤੀ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਰਾਜਵੀਰ ਜਵੰਧਾ ਨੂੰ 27 ਸਤੰਬਰ, 2025 ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਸੜਕ ਹਾਦਸੇ ਵਿੱਚ ਰੀੜ੍ਹ ਦੀ ਹੱਡੀ ਤੇ ਗੰਭੀਰ ਸੱਟ ਅਤੇ ਦਿਮਾਗ਼ ਨੂੰ ਨੁਕਸਾਨ ਪਹੁੰਚਿਆ ਸੀ।

ਫੋਰਟਿਸ ਹਸਪਤਾਲ ਨੇ ਕਿਹਾ ਕਿ ਵਿਆਪਕ ਡਾਕਟਰੀ ਸਹਾਇਤਾ ਅਤੇ ਕ੍ਰਿਟੀਕਲ ਕੇਅਰ ਅਤੇ ਨਿਊਰੋਸਰਜਰੀ ਟੀਮਾਂ ਦੁਆਰਾ ਨਿਰੰਤਰ ਨਿਗਰਾਨੀ ਦੇ ਬਾਵਜੂਦ, ਅੱਜ ਬੁੱਧਵਾਰ ਸਵੇਰੇ ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਸਵੇਰੇ 10:55 ਵਜੇ ਉਹਨਾਂ ਦਾ ਦੇਹਾਂਤ ਹੋ ਗਿਆ। ਅੱਗੇ ਉਹਨਾਂ ਲਿਖਿਆ ਕਿ ਰਾਜਵੀਰ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਹਸਪਤਾਲ ਮਨੇਜਮੈਂਟ ਗਹਿਰੀ ਸੰਵੇਦਨਾ ਪ੍ਰਗਟ ਕਰਦੀ ਹੈ।

Read Also : ਜ਼ਿੰਦਗੀ ਦੀ ਜੰਗ ਹਾਰੇ Rajveer Jawandha, ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਤੋੜਿਆ ਦਮ

ਰਾਜਵੀਰ ਦੇ ਦੇਹਾਂਤ ਤੋਂ ਬਾਅਦ ਸੰਗੀਤ ਜਗਤ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ । ਫੋਰਟੀਸ ਹਸਪਤਾਲ ਵਿਖੇ ਕਲਾਕਾਰਾਂ ਦਾ ਲਗਾਤਾਰ ਆਉਣਾ ਸ਼ੁਰੂ ਹੋ ਗਿਆ। ਸੋਸ਼ਲ ਮੀਡੀਆ ਤੇ ਲਗਾਤਾਰ ਕਲਾਕਾਰ ਸਿਆਸੀ ਨੇਤਾ ਅਤੇ ਸਮਾਜ ਸੇਵੀ ਰਾਜਵੀਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ। Rajvir Jawandha

ਰਾਜਵੀਰ ਜਵੰਧਾ ਦੀ ਮੌਤ ਤੇ ਦੁੱਖ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ ਕਿ “ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ। ਅੱਗੇ ਉਹਨਾਂ ਲਿਖਿਆ ਕਿ ਛੋਟੀ ਉਮਰ ‘ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ”। ਦੱਸ ਦਈਏ ਕਿ ਉਹਨਾਂ ਦਾ ਅੰਤਿਮ ਸੰਸਕਾਰ ਕੱਲ ਉਹਨਾਂ ਦੇ ਜੱਦੀ ਪਿੰਡ ਪੋਨਾ, ਜਗਰਾਓਂ ਵਿਖੇ ਹੋਵੇਗਾ।