ਪਰਾਲੀ ਸਾੜਨ ਦੇ ਮਾਮਲੇ ਤੋਂ ਨਰਾਜ਼ ਸਰਕਾਰ, ਚਾਰ ਖੇਤੀਬਾੜੀ ਅਫਸਰਾਂ ਮੁਅੱਤਲ

Parali

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿੱਚ ਲਗਾਤਾਰ ਪਰਾਲੀ (Parali) ਨੂੰ ਸਾੜਨ ਦੇ ਵੱਧ ਰਹੇ ਮਾਮਲਿਆ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਹੁਣ ਆਪਣੇ ਅਧਿਕਾਰੀਆ ’ਤੇ ਹੀ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਖੇਤੀਬਾੜੀ ਵਿਭਾਗ ਨੇ ਐਤਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਪਤਾ ਲੱਗਣ ਤੋਂ ਬਾਅਦ ਚਾਰ ਗਲਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਸੂਬੇ ਭਰ ਵਿੱਚ ਮੁਹਿੰਮ ਚਲਾ ਰਹੀ ਹੈ।

ਡਿਊਟੀ ਵਿੱਚ ਕੁਤਾਹੀ ਵਰਤਣ ਕਾਰਨ ਕੀਤਾ ਮੁਅੱਤਲ  (Parali)

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਜਮੀਨੀ ਪੱਧਰ ‘ਤੇ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨ ਆਪਣੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ (Parali) ਨੂੰ ਨਾ ਸਾੜਨ ਪਰ ਸਰਕਾਰ ਨੇ ਪਾਇਆ ਕਿ ਇਨਾਂ ਅਧਿਕਾਰੀਆਂ ਨੇ ਡਿਊਟੀ ਦੌਰਾਨ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਦੇ ਦੋਸ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫਸਰ ਸਮਾਣਾ ਪਟਿਆਲਾ ਸਤੀਸ ਕੁਮਾਰ, ਖੇਤੀਬਾੜੀ ਅਫਸਰ ਚੋਹਲਾ ਸਾਹਿਬ ਤਰਨਤਾਰਨ ਹਰਪਾਲ ਸਿੰਘ, ਖੇਤੀਬਾੜੀ ਅਫਸਰ ਪੱਟੀ, ਤਰਨਤਾਰਨ ਭੁਪਿੰਦਰ ਸਿੰਘ ਸਾਮਲ ਹਨ। ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਸਮੇਂ ਦੌਰਾਨ ਇਹ ਅਧਿਕਾਰੀ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ.ਨਗਰ ਦੇ ਦਫਤਰ ਵਿੱਚ ਰਿਪੋਰਟ ਕਰਨਗੇ। ਉਨਾਂ ਅੱਗੇ ਕਿਹਾ ਕਿ ਮੁਅੱਤਲੀ ਦੌਰਾਨ ਇਨਾਂ ਅਧਿਕਾਰੀਆਂ ਨੂੰ ਨਿਯਮਾਂ ਜਾਂ ਹਦਾਇਤਾਂ ਅਨੁਸਾਰ ਭੱਤਾ ਦਿੱਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ