ਸਾਡੇ ਨਾਲ ਸ਼ਾਮਲ

Follow us

13 C
Chandigarh
Monday, February 2, 2026
More
    Home Breaking News Sirhind Murde...

    Sirhind Murder Case: ਸਰਹਿੰਦ ਵਿਖੇ ਹੋਏ ਕਤਲ ਮਾਮਲੇ ’ਚ ਚਾਰ ਜਣੇ ਕਾਬੂ

    Sirhind Murder Case
    ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹੋਏ।

    Sirhind Murder Case: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਪੁਲਿਸ ਵੱਲੋਂ ਸਰਹਿੰਦ ਵਿਖੇ 2 ਮਾਰਚ ਨੂੰ ਹੋਏ ਕਤਲ ਵਿੱਚ ਸ਼ਾਮਲ 4 ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 2 ਮਾਰਚ ਨੂੰ ਥਾਣਾ ਸਰਹਿੰਦ ਵਿਖੇ ਸੂਚਨਾ ਮਿਲੀ ਸੀ ਕਿ ਹਰਦੀਪ ਸਿੰਘ ਉਰਫ ਦੀਪੀ ਵਾਸੀ ਪਿੰਡ ਮੀਰਪੁਰ ਥਾਣਾ ਸਰਹਿੰਦ ਨੂੰ ਕੁਝ ਵਿਅਕਤੀਆਂ ਨੇ ਕਤਲ ਕਰ ਦਿੱਤਾ ਹੈ।

    ਇਸ ’ਤੇ ਕਾਰਵਾਈ ਕਰਦਿਆਂ ਮੁੱਖ ਥਾਣਾ ਅਫਸਰ ਸਰਹਿੰਦ ਇੰਸਪੈਕਟਰ ਸੰਦੀਪ ਸਿੰਘ ਨੇ ਥਾਣਾ ਸਰਹਿੰਦ ਵਿਖੇ ਵੱਖ-ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਜਸਵੀਰ ਸਿੰਘ ਉਰਫ ਬੰਟੀ, ਹੁਸਨਪ੍ਰੀਤ ਸਿੰਘ ਉਰਫ ਹੁਸਨ ਵਾਸੀ ਪਿੰਡ ਮੀਰਪੁਰ ਸਮੇਤ ਤਿੰਨ ਅਣਪਛਾਤੇ ਵਿਅਕਤੀਆਂ ਬਾਰੇ ਜਾਂਚ ਸ਼ੁਰੂ ਕੀਤੀ ਗਈ ਸੀ।

    ਇਹ ਵੀ ਪੜ੍ਹੋ: Champions Trophy News: ਕੋਚ ਗੌਤਮ ਗੰਭੀਰ ਨੇ ਪਿੱਚ ਬਾਰੇ ਹੁਣੇ-ਹੁਣ ਕੀਤਾ ਵੱਡਾ ਖੁਲਾਸਾ, ਜਾਣੋ

    ਉਨ੍ਹਾਂ ਦੱਸਿਆ ਕਿ ਡੀਐੱਸਪੀ ਫ਼ਤਹਿਗੜ੍ਹ ਸਾਹਿਬ ਸੁਖਨਾਜ਼ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ ਵੱਲੋਂ ਤਕਨੀਕੀ ਜਾਂਚ ਦੇ ਆਧਾਰ ’ਤੇ 4 ਮਾਰਚ ਨੂੰ ਉਕਤ ਮੁਕੱਦਮੇ ਦੇ ਕਥਿਤ ਦੋਸ਼ੀਆਂ ਜਸਵੀਰ ਸਿੰਘ ਉਰਫ ਬੰਟੀ ਵਾਸੀ ਮੀਰਪੁਰ, ਸ਼ਿਵ ਸ਼ੰਕਰ ਉਰਫ ਸ਼ੰਕਰ ਵਾਸੀ ਪਿੰਡ ਬਧੌਛੀ ਕਲਾਂ ਥਾਣਾ ਮੂਲੇਪੁਰ ਅਤੇ ਗੁਰਪ੍ਰੀਤ ਸਿੰਘ ਉਰਫ ਕਾਕਾ ਵਾਸੀ ਪਿੰਡ ਜਲਵੇੜਾ ਨੂੰ ਫਲੋਟਿੰਗ ਰੈਸਟੋਰੈਂਟ ਭਾਖੜਾ ਨਹਿਰ ਪਾਸੋਂ ਗ੍ਰਿਫਤਾਰ ਕਰਕੇ ਉਨ੍ਹਾਂ ਵੱਲੋਂ ਕਤਲ ਵਿੱਚ ਵਰਤੇ ਗਏ ਹਥਿਆਰਾਂ ਨੂੰ ਬਰਾਮਦ ਕੀਤਾ ਹੈ। ਉਨ੍ਹਾਂ ਹੋਰ ਦੱਸਿਆ ਕਿ ਅੱਜ ਇਸੇ ਮੁਕੱਦਮੇ ਵਿੱਚ ਕਥਿਤ ਦੋਸ਼ੀ ਕੁਲਜੀਤ ਸਿੰਘ ਉਰਫ ਸਨੀ ਵਾਸੀ ਪਿੰਡ ਅਲੀਪੁਰ ਸੋਢੀਆਂ ਥਾਣਾ ਸਰਹਿੰਦ ਨੂੰ ਸੌਂਢਾ ਹੈਂਡ ਨੇੜੇ ਪਿੰਡ ਮੰਡੌਰ ਤੋਂ ਗ੍ਰਿਫਤਾਰ ਕਰਕੇ ਉਸ ਪਾਸੋਂ ਕਤਲ ਵਿੱਚ ਵਰਤੇੇ ਹਥਿਆਰ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਹੁਸਨਪ੍ਰੀਤ ਸਿੰਘ ਉਰਫ ਹੁਸਨ ਵਾਸੀ ਪਿੰਡ ਮੀਰਪੁਰ ਦੀ ਗ੍ਰਿਫਤਾਰੀ ਬਾਕੀ ਹੈ। Sirhind Murder Case

    ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਿੰਡ ਮੀਰਪੁਰ ਵਿਖੇ ਮ੍ਰਿਤਕ ਹਰਦੀਪ ਸਿੰਘ ਉਰਫ ਦੀਪੀ ਦੇ ਪਿਤਾ ਦੀ ਭੂਆ ਮਾਇਆ ਪਤਨੀ ਹਰਜਿੰਦਰ ਸਿੰਘ ਵਾਸੀ ਪਿੰਡ ਖੇੜਾ ਜ਼ਿਲ੍ਹਾ ਪਟਿਆਲਾ ਵਿਖੇ ਇੱਕ ਪਲਾਟ ਹੈ, ਜਿਸ ਕਰਕੇ ਦੋਵੇਂ ਧਿਰਾਂ ਦਾ ਆਪਸ ਵਿੱਚ ਲੜਾਈ ਝਗੜਾ ਹੈ। ਮ੍ਰਿਤਕ ਹਰਦੀਪ ਸਿੰਘ ਅਤੇ ਕਥਿਤ ਦੋਸ਼ੀ ਜਸਵੀਰ ਸਿੰਘ ਬੰਟੀ ਆਪਸ ਵਿੱਚ ਚਾਚਾ ਭਤੀਜਾ ਹਨ।

    LEAVE A REPLY

    Please enter your comment!
    Please enter your name here