2 ਚੋਰੀਸ਼ੁਦਾ ਬੈਟਰੀਆਂ ਵੀ ਬਰਾਮਦ | Fazilka News
ਫਾਜ਼ਿਲਕਾ/ਅਬੋਹਰ (ਰਜਨੀਸ਼ ਰਵੀ)। ਜ਼ਿਲ੍ਹਾ ਪੁਲਿਸ ਫਾਜ਼ਿਲਕਾ ਵੱਲੋਂ ਐਸਐਸਪੀ ਡਾਕਟਰ ਪ੍ਰਗਿਆ ਜੈਨ ਦੀ ਅਗਵਾਈ ’ਚ ਲਾਈ ਗਈ ਮੁਹਿੰਮ ਤਹਿਤ ਪੁਲਿਸ ਨੂੰ ਚੋਰ ਗਿਰੋਹ ਕਾਬੂ ਕਰਨ ’ਚ ਸਫਲਤਾ ਮਿਲੀ ਹੈ ਇਸ ਸਬੰਧ ’ਚ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ 1 ਅਬੋਹਰ ਅਧੀਨ ਪੈਂਦੀ ਚੌਂਕੀ ਸੀਡ ਫਾਰਮ ਦੇ ਇੰਚਾਰਜ ਏਐਸਆਈ ਰਾਜਬੀਰ ਸਿੰਘ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਯਸ਼ਪਾਲ ਸਿੰਘ ਉਰਫ ਯਸ ਪੁੱਤਰ ਰਣਬੀਰ ਸਿੰਘ ਵਾਸੀ ਸਰਾਭਾ ਨਗਰ ਅਬੋਹਰ ਨੂੰ ਕਾਬੂ ਕਰਕੇ ਉਸ ਦੇ ਕਬਜੇ ’ਚੋਂ 07 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ। ਕਾਬੂ ਕੀਤੇ ਗਏ। (Fazilka News)
ਮੁਲਜ਼ਮ ਖਿਲਾਫ ਮੁਕੱਦਮਾ ਨੰਬਰ 49 ਮਿਤੀ 24-03-2024 ਜੁਰਮ 379,411 ਆਈ ਪੀ ਸੀ ਥਾਣਾ ਸਿਟੀ 1 ਅਬੋਹਰ ਵਿਖੇ ਦਰਜ ਰਜਿਸ਼ਟਰ ਕੀਤਾ ਗਿਆ ਹੈ। ਇਸੇ ਤਰ੍ਹਾਂ ਇਕਬਾਲ ਸਿੰਘ ਸੀਆਈਏ 2 ਅਬੋਹਰ ਵੱਲੋਂ ਸਮੇਤ ਪੁਲਿਸ ਪਾਰਟੀ ਗੁਪਤ ਸੂਚਨਾ ਦੇ ਅਧਾਰ ’ਤੇ ਲਖਵੀਰ ਸਿੰਘ ਉਰਫ ਲਖੂ ਪੁੱਤਰ ਸੁਲਤਾਨ ਰਾਮ ਵਾਸੀ ਪਿੰਡ ਗਿੱਦੜਾਂ ਵਾਲੀ ਤੇ ਮਨਪ੍ਰੀਤ ਸਿੰਘ ਉਰਫ ਮੰਨੂ ਪੁੱਤਰ ਰਾਜਿੰਦਰ ਸਿੰਘ ਵਾਸੀ ਨਵੀਂ ਆਬਾਦੀ ਅਬੋਹਰ ਨੂੰ ਇੱਕ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ ਤੇ 3 ਹੋਰ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ। (Fazilka News)
ਜਿਨ੍ਹਾਂ ਖਿਲਾਫ਼ ਮਿਤੀ 24/03/2024 ਜੁਰਮ 379, 411 ਆਈ ਪੀ ਸੀ ਥਾਣਾ ਸਿਟੀ 1 ਅਬੋਹਰ ਦਰਜ ਰਜਿਸ਼ਟਰ ਕੀਤਾ ਗਿਆ ਹੈ। ਇਸੇ ਤਰਾਂ ਈ ਰਿਕਸ਼ਾ ’ਚੋਂ ਬੈਟਰੀਆਂ ਚੋਰੀ ਕਰਨ ਵਾਲੇ ਮੁਲਜ਼ਮ ਜਸਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪ੍ਰੇਮ ਨਗਰ ਅਬੋਹਰ ਨੂੰ ਮੁੱਕਦਮਾ 379 ਆਈ ਪੀ ਸੀ ਥਾਣਾ ਸਿਟੀ 1 ਅਬੋਹਰ ’ਚ ਨਾਮਜਦ ਕਰਕੇ ਉਸ ਕਬਜੇ ’ਚੋਂ 02 ਚੋਰੀਸ਼ੁਦਾ ਬੈਟਰੀਆਂ ਬਰਾਮਦ ਕੀਤੀਆਂ ਹਨ। ਕਾਬੂ ਗਏ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਨ੍ਹਾਂ ਦੇ ਫਾਰਵਰਡ ਤੇ ਬੈਕਵਰਡ ਲਿੰਕਾਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ’ਚ ਇਨ੍ਹ੍ਹਾਂ ਕੋਲੋਂ ਹੋਰ ਵੀ ਰਿਕਵਰੀ ਹੋਣ ਦੀ ਸੰਭਾਵਨਾ ਹੈ। (Fazilka News)