ਦਿੱਲੀ ਹਾਈ ਕੋਰਟ ਵਿੱਚ ਚਾਰ ਨਿਆਂਇਕ ਅਧਿਕਾਰੀਆਂ ਨੂੰ ਜੱਜ ਵਜੋਂ ਨਿਯੁਕਤ ਕੀਤਾ
ਨਵੀਂ ਦਿੱਲੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਚਾਰ ਨਿਆਂਇਕ ਅਧਿਕਾਰੀਆਂ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਹੈ । ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਨਿਆਂ ਵਿਭਾਗ ਦੁਆਰਾ ਸ਼ੁੱਕਰਵਾਰ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਸ਼ਟਰਪਤੀ ਨੇ ਸੁਪਰੀਮ ਕੋਰਟ ਕਾਲੇਜੀਅਮ ਦੀ ਸਿਫ਼ਾਰਸ ’ਤੇ ਸ੍ਰੀਮਤੀ ਨੀਨਾ ਬਾਂਸਲ ਕ੍ਰਿਸ਼ਨਾ, ਦਿਨੇਸ਼ ਕੁਮਾਰ ਸ਼ਰਮਾ, ਅਨੂਪ ਕੁਮਾਰ ਮੈਂਦਿਰੱਤਾ ਅਤੇ ਸੁਧੀਰ ਕੁਮਾਰ ਜੈਨ ਨੂੰ ਦਿੱਲੀ ਹਾਈ ਕੋਰਟ ਦੇ ਜੱਜਾਂ ਦੇ ਅਹੁੰਦੇ ’ਤੇ ਨਿਯੁਕਤ ਕੀਤਾ ਹੈ। ਇੱਕ ਫਰਵਰੀ 2022 ਨੂੰ ਹੋਈ ਸੁਪਰੀਮ ਕੋਰਟ ਦੇ ਕੌਲਿਜੀਅਮ ਦੀ ਮੀਟਿੰਗ ਵਿੱਚ ਛੇ ਨਿਆਂਇਕ ਅਧਿਕਾਰੀਆਂ ਨੂੰ ਦਿੱਲੀ ਹਾਈ ਕੋਰਟ ਦਾ ਜੱਜ ਬਣਾਉਣ ਦੀ ਸਿਫ਼ਾਰਸ ਕੀਤੀ ਗਈ ਸੀ। ਨਿਆਂਇਕ ਅਧਿਕਾਰੀਆਂ ਵਿੱਚ ਸ਼੍ਰੀਮਤੀ ਕਿਸ਼ਨਾ, ਦਿਨੇਸ਼ ਕੁਮਾਰ, ਮੈਂਦਿਰੱਤਾ ਅਤੇ ਜੈਨ ਤੋਂ ਇਲਾਵਾ ਪੂਨਮ ਏ.ਬਾਬਾ ਅਤੇ ਸਵਰਨ ਕਾਂਤਾ ਸ਼ਰਮਾ ਨੂੰ ਹਾਈ ਕੋਰਟ ਦਾ ਜੱਜ ਬਣਾਉਣ ਲਈ ਉਨਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਗਈ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ