ਹੌਂਡਾ ਸਿਟੀ ਕਾਰ ਤੇ ਸਕੂਟੀ ਦੀ ਟੱਕਰ, ਚਾਰ ਦੀ ਮੌਤ
ਮੇਰਠ (ਏਜੰਸੀ)। ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਦਿੱਲੀ ਹਰਿਦੁਆਰ ਰਾਸ਼ਟਰੀ ਰਾਜਮਾਰਗ ਉੱਤੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇੱਥੋਂ ਦੇ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਦੇਰ ਰਾਤ ਨੈਸ਼ਨਲ ਹਾਈਵੇ 58 ‘ਤੇ ਇੱਕ ਹੌਂਡਾ ਸਿਟੀ ਕਾਰ ਅਤੇ ਸਕੂਟੀ ਦੀ ਟੱਕਰ ਹੋ ਗਈ, ਜਿਸ ਵਿੱਚ ਸਕੂਟੀ ਸਵਾਰ ਇੱਕ ਨੌਜਵਾਨ ਅਤੇ ਔਰਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦੋਂ ਕਿ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਇੱਕ ਦਰੱਖਤ ਨਾਲ ਟਕਰਾ ਗਈ। ਜਿਸ ਵਿੱਚ ਸਵਾਰ ਚਾਰ ਨੌਜਵਾਨ ਜ਼ਖਮੀ ਹੋ ਗਏ।
ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਦੋ ਨੂੰ ਮ੍ਰਿਤਕ ਐਲਾਨ ਦਿੱਤਾ। ਸਕੂਟੀ ਸਵਾਰ ਦੀ ਜੇਬ ‘ਚੋਂ ਮਿਲੇ ਲਾਇਸੈਂਸ ਦੇ ਆਧਾਰ ‘ਤੇ ਉਸ ਦੀ ਪਛਾਣ ਸ਼ਾਹਿਦ ਵਜੋਂ ਹੋਈ, ਜੋ ਕਿ ਵਿਜੇ ਨਗਰ, ਗਾਜ਼ੀਆਬਾਦ ਦਾ ਰਹਿਣ ਵਾਲਾ ਸੀ, ਜਦਕਿ ਔਰਤ ਦੀ ਪਛਾਣ ਨਹੀਂ ਹੋ ਸਕੀ। ਮੇਰਠ ਵਾਸੀ ਰਜਤ, ਅਰਜੁਨ, ਵਰਿੰਦਰ ਅਤੇ ਸੁਰੇਂਦਰ ਕਾਰ ਵਿੱਚ ਸਨ, ਜਿਨ੍ਹਾਂ ਵਿੱਚੋਂ ਰਜਤ ਅਤੇ ਅਰਜੁਨ ਦੀ ਅੱਜ ਤੜਕੇ ਇਲਾਜ ਦੌਰਾਨ ਮੌਤ ਹੋ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ