ਕੈਲੀਫੋਰਨੀਆ ’ਚ ਗੋਲੀਬਾਰੀ, ਚਾਰ ਮਰੇ ਦੋ ਜ਼ਖਮੀ

Killed, Gun Attack, Iraq

ਕੈਲੀਫੋਰਨੀਆ ’ਚ ਗੋਲੀਬਾਰੀ, ਚਾਰ ਮਰੇ ਦੋ ਜ਼ਖਮੀ

ਕੈਲੀਫੋਰਨੀਆ। ਅਮਰੀਕਾ ਦੇ ਕੈਲੀਫੋਰਨੀਆ, ਓਰੇਂਜ ਵਿਚ ਇਕ ਵਪਾਰਕ ਕੰਪਲੈਕਸ ਵਿਚ ਹੋਈ ਗੋਲੀਬਾਰੀ ਵਿਚ ਘੱਟੋ ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਵਿਭਾਗ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਈ ਮੌਤਾਂ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਵਿਚ ਕਈ ਅਧਿਕਾਰੀ ਜ਼ਖਮੀ ਹੋਏ ਹਨ। ਇੱਕ ਅਧਿਕਾਰੀ ਨੇ ਇਥੇ ਇੱਕ ਬਿਆਨ ਵਿੱਚ ਕਿਹਾ, ‘‘ਓਰੇਂਜ ਕਾਉਂਟੀ ਵਿੱਚ ਵੱਡੇ ਪੱਧਰ ’ਤੇ ਹੋਈਆਂ ਗੋਲੀਬਾਰੀ ਦੀਆਂ ਰਿਪੋਰਟਾਂ ਤੋਂ ਮੈਂ ਬਹੁਤ ਦੁਖੀ ਹਾਂ। ਸਾਨੂੰ ਮਿ੍ਰਤਕਾਂ ਅਤੇ ਜ਼ਖਮੀਆਂ ਦੀ ਸਹੀ ਗਿਣਤੀ ਬਾਰੇ ਜਾਣਕਾਰੀ ਮਿਲ ਰਹੀ ਹੈ। ਮੈਂ ਅਤੇ ਮੇਰੀ ਟੀਮ ਸਥਿਤੀ ਨੂੰ ਨੇੜਿਓਂ ਦੇਖ ਰਹੇ ਹਾਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.