Crime News: ਬੱਬਰ ਖਾਲਸਾ ਇੰਟਰਨੈਸ਼ਨਲ ਮਡਿਊਲ ਦੇ ਚਾਰ ਮੈਂਬਰ ਕਾਬੂ, ਕਈ ਵੱਡੇ ਖੁਲਾਸੇ

Crime News
ਲੁਧਿਆਣਾ ਗ੍ਰਿਫ਼ਤਾਰ ਵਿਅਕਤੀਆਂ ਸਬੰਧੀ ਜਾਣਕਾਰੀ ਦੇਣ ਸਮੇਂ ਕਮਿਸ਼ਨਰ ਪੁਲਿਸ ਕੁਲਦੀਪ ਸਿੰਘ ਚਾਹਲ।

ਲੁਧਿਆਣਾ ’ਚ ਦੋ ਸ਼ਿਵ ਸੈਨਾ ਆਗੂਆਂ ਦੇ ਘਰਾਂ ’ਤੇ ਪੈਟਰੋਲ ਬੰਬ ਨਾਲ ਕਰ ਚੁੱਕੇ ਹਨ ਹਮਲੇ

Crime News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਕਾਊਂਟਰ ਇਟੈਲੀਜੈਂਸੀ ਤੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਚਾਰ ਜਣਿਆਂ ਨੂੰ ਕਾਬੂ ਕੀਤਾ ਹੈ। ਜਦੋਂਕਿ ਮਾਮਲੇ ਵਿੱਚ ਮਾਸਟਰਮਾਈਂਡ ਸਮੇਤ ਤਿੰਨ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਹਰਜੀਤ ਸਿੰਘ ਉਰਫ਼ ਲਾਡੀ (ਮਾਸਟਰਮਾਈਂਡ) ਦੁਆਰਾ ਚਲਾਏ ਜਾ ਰਹੇ ਮਡਿਊਲ ਦੇ ਮੈਂਬਰ ਹਨ ਜਿੰਨ੍ਹਾਂ ਦੁਆਰਾ ਲਾਡੀ ਦੇ ਨਜ਼ਦੀਕੀ ਮੁਨੀਸ਼ ਦੇ ਕਹਿਣ ’ਤੇ ਇੱਕ ਮਹੀਨੇ ਦੇ ਵਕਫ਼ੇ ’ਚ ਲੁਧਿਆਣਾ ਵਿਖੇ ਦੋ ਸ਼ਿਵ ਸੈਨਾ ਆਗੂਆਂ ਦੇ ਘਰਾਂ ’ਤੇ ਪੈਟਰੋਲ ਬੰਬ ਨਾਲ ਹਮਲਾ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ: Punjab News: ਕੇਂਦਰ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਪੰਜਾਬ ਦੀ 1200 ਕਰੋੜ ਦੀ ਮੰਗ ਠੁਕਰਾਈ 

ਪ੍ਰੈਸ ਕਾਨਫਰੰਸ ਦੌਰਾਨ ਕਮਿਸ਼ਨਰ ਪੁਲਿਸ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਕਮਿਸ਼ਨਰ ਪੁਲਿਸ ਲੁਧਿਆਣਾ ਨੇ 16 ਅਕਤੂਬਰ ਨੂੰ ਸ਼ਿਵ ਸੈਨਾ ਭਾਰਤਵੰਸ਼ੀ ਦੇ ਕੌਮੀ ਪ੍ਰਧਾਨ ਯੋਗੇਸ਼ ਬਖ਼ਸੀ ਤੇ 2 ਨਵੰਬਰ ਨੂੰ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਦੇ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ ਹੋਇਆ ਸੀ। ਦੋਵਾਂ ਮਾਮਲਿਆਂ ਨੂੰ ਟਰੇਸ ਕਰਨ ਲਈ ਡੀਸੀਪੀ ਇਨਵੈਸਟੀਗੇਸ਼ਨ ਸ਼ੁਭਮ ਅਗਰਵਾਲ ਦੀ ਨਿਗਰਾਨੀ ਹੇਠ ਲੁਧਿਆਣਾ ਕਮਿਸ਼ਨਰੇਟ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਦੀਆਂ ਵੱਖ- ਵੱਖ ਟੀਮਾਂ ਬਣਾਈਆਂ ਗਈਆਂ ਜਿਹਨਾਂ ਦੀ ਅਗਵਾਈ ਏਆਈਜੀ ਸਿਮਰਤਪਾਲ ਸਿੰਘ ਢੀਂਡਸਾ ਕਰ ਰਹੇ ਸਨ, ਜਦਕਿ ਏਡੀਸੀਪੀ ਇਨਵੈਸਟੀਗੇਸ਼ਨ ਲੁਧਿਆਣਾ ਅਮਨਦੀਪ ਸਿੰਘ ਬਰਾੜ, ਏਡੀਸੀਪੀ ਜ਼ੋਨ-3 ਲੁਧਿਆਣਾ ਰਮਨਦੀਪ ਸਿੰਘ ਭੁੱਲਰ, ਏਸੀਪੀ ਸਿਵਲ ਲਾਈਨ ਲੁਧਿਆਣਾ ਆਕਰਸ਼ੀ ਜੈਨ ਅਤੇ ਏਸੀਪੀ ਵੈਸਟ ਲੁਧਿਆਣਾ ਗੁਰਦੇਵ ਸਿੰਘ ਵੱਖ-ਵੱਖ ਟੀਮਾਂ ਦੀ ਅਗਵਾਈ ਕਰ ਰਹੇ ਸਨ। Crime News

ਟੀਮਾਂ ਨੇ ਸੀਸੀਟੀਵੀ ਫੁਟੇਜ ਅਤੇ ਹੋਰ ਇਕੱਠੇ ਕੀਤੇ ਤਕਨੀਕੀ ਸਬੂਤਾਂ ਦੇ ਨਾਲ-ਨਾਲ ਬਾਰੀਕੀ ਨਾਲ ਕੀਤੀ ਗਈ ਜਾਂਚ ਸਦਕਾ ਦੋਵਾਂ ਅਪਰਾਧਾਂ ਨੂੰ ਅੰਜਾਮ ਦੇਣ ਵਾਲੇ ਬੱਬਰ ਖਾਲਸਾ ਦੇ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਹਨਾਂ ’ਚ ਰਵਿੰਦਰ ਪਾਲ ਸਿੰਘ ਉਰਫ਼ ਰਵੀ, ਮਨੀਸ਼ ਸਾਹਿਦ ਉਰਫ਼ ਸੰਜੂ ਤੇ ਅਨਿਲ ਕੁਮਾਰ ਉਰਫ਼ ਹਨੀ ਵਾਸੀਆਨ ਰਾਹੋਂ (ਨਵਾਂ ਸ਼ਹਿਰ) ਤੋਂ ਇਲਾਵਾ ਜਸਵਿੰਦਰ ਸਿੰਘ ਉਰਫ ਬਿੰਦਰ ਵਾਸੀ ਬੂਥਗੜ (ਲੁਧਿਆਣਾ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਮਲੇ ’ਚ ਵਰਤਿਆ ਗਿਆ ਮੋਟਰਸਾਇਕਲ ਤੇ ਦੋ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ।

ਹਰਜੀਤ ਸਿੰਘ ਉਰਫ਼ ਲਾਡੀ ’ਤੇ 10 ਲੱਖ ਰੁਪਏ ਦਾ ਇਨਾਮ | Crime News

ਇਸ ਤੋਂ ਇਲਾਵਾ ਮਾਮਲੇ ’ਚ ਲਵਪ੍ਰੀਤ ਸਿੰਘ ਉਰਫ਼ ਮੋਨੂੰ ਵਾਸੀ ਗੁਣਾਚੌਰ (ਨਵਾਂ ਸ਼ਹਿਰ) ਤੋਂ ਇਲਾਵਾ ਸਾਬੀ ਵਾਸੀ ਦੁਧਾਲਾ (ਨਵਾਂ ਸ਼ਹਿਰ) ਦੀ ਗ੍ਰਿਫ਼ਤਾਰੀ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਮਲੇ ਦਾ ਮਾਸਟਰਮਾਈਂਡ ਹਰਜੀਤ ਸਿੰਘ ਉਰਫ਼ ਲਾਡੀ ਵਾਸੀ ਗੜਬੜਦਾਨਾ (ਨਵਾਂ ਸ਼ਹਿਰ) ਪਿੰਡ ਨੰਗਲ ’ਚ ਵਿਕਾਸ ਪ੍ਰਭਾਕਰ ਦੇ ਕਤਲ ਵਿੱਚ ਵੀ ਲੋੜੀਂਦਾ ਮੁਲਜ਼ਮ ਹੈ, ਜਿਸ ’ਤੇ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਵੱਲੋਂ 10 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਹੈ।

ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਵਿਅਕਤੀਆਂ ਨੇ ਮੰਨਿਆ ਕਿ ਉਨ੍ਹਾਂ ਦੇ ਗੈਂਗ ਦੇ ਨਿਸ਼ਾਨੇ ’ਤੇ ਹੋਰ ਵੀ ਕਈ ਨੇਤਾ ਸਨ

ਮਾਮਲੇ ਸਬੰਧੀ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੱਬਰ ਖਾਲਸਾ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਗਰੀਬ ਘਰਾਂ ਦੇ ਬੱਚਿਆਂ ਨੂੰ ਸਲੀਪਰ ਸੈੱਲ ਬਣਾ ਰੱਖਿਆ ਹੈ, ਜਿਹਨਾਂ ਤੋਂ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਸ਼ਿਵ ਸੈਨਾ ਆਗੂਆਂ ਦੇ ਘਰਾਂ ’ਤੇ ਹਮਲੇ ਕਰਵਾਏ ਜਾ ਰਹੇ ਹਨ। ਲੁਧਿਆਣਾ ’ਚ ਹੋਏ ਦੋਵੇਂ ਹਮਲੇ ਵੀ ਇਸੇ ਗੈਂਗ ਦਾ ਹੀ ਕੰਮ ਹੈ, ਜਿਸ ਨੂੰ ਗ੍ਰਿਫ਼ਤਾਰ ਉਕਤਾਨ ਨੇ ਬੱਬਰ ਖਾਲਸਾ ਦੇ ਕੈਨੇਡਾ ਮੂਲ ਦੇ ਹਰਜੀਤ ਸਿੰਘ ਉਰਫ਼ ਲਾਡੀ ਦੇ ਨਜ਼ਦੀਕੀ ਮੰਨੇ ਜਾਂਦੇ ਮੁਨੀਸ਼ ਦੇ ਕਹਿਣ ’ਤੇ ਅੰਜ਼ਾਮ ਦਿੱਤਾ ਸੀ। ਕਮਿਸ਼ਨਰ ਚਾਹਲ ਮੁਤਾਬਕ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਵਿਅਕਤੀਆਂ ਇਹ ਵੀ ਮੰਨਿਆ ਕਿ ਉਨ੍ਹਾਂ ਦੇ ਗੈਂਗ ਦੇ ਨਿਸ਼ਾਨੇ ’ਤੇ ਹੋਰ ਵੀ ਕਈ ਨੇਤਾ ਸਨ। ਫ਼ਿਲਹਾਲ ਪੁਲਿਸ ਗ੍ਰਿਫ਼ਤਾਰ ਵਿਅਕਤੀਆਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਨ ਲਈ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਨ ਲਈ ਯਤਨ ਕਰ ਰਹੀ ਹੈ।

ਕਮਿਸ਼ਨਰ ਕੁਲਦੀਪ ਸਿੰਘ ਚਾਹਲ ਕੀ ਬੋਲੇ | Crime News

ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਯੋਗੇਸ਼ ਬਖ਼ਸੀ ਦੇ ਘਰ ’ਤੇ ਹੋਏ ਪੈਟਰੋਲ ਬੰਬ ਹਮਲੇ ’ਚ ਰਵਿੰਦਰ ਪਾਲ ਸਿੰਘ, ਅਨਿਲ ਕੁਮਾਰ ਤੇ ਜਸਵਿੰਦਰ ਸਿੰਘ ਸ਼ਾਮਲ ਸਨ। ਜਦਕਿ ਦੂਜੇ ਪੈਟਰੋਲ ਬੰਬ ਹਮਲੇ ਵਿੱਚ ਰਵਿੰਦਰ ਪਾਲ ਸਿੰਘ, ਅਨਿੱਲ ਕੁਮਾਰ ਨਾਲ ਲਵਪ੍ਰੀਤ ਸ਼ਾਮਲ ਸੀ। ਜਿੰਨ੍ਹਾਂ ਦਾ ਦੋਵੇਂ ਮਾਮਲਿਆਂ ਵਿੱਚ ਮਨੀਸ਼ ਸਾਹਿਦ ਨੇ ਹੀ ਹਰਜੀਤ ਸਿੰਘ ਉਰਫ਼ ਲਾਡੀ ਨਾਲ ਸੰਪਰਕ ਕਰਵਾਇਆ ਸੀ।

LEAVE A REPLY

Please enter your comment!
Please enter your name here