ਬੰਬੀਹਾ ਗੈਂਗ ਦੇ ਚਾਰ ਮੈਂਬਰ ਅਸਲੇ ਸਮੇਤ ਗ੍ਰਿਫ਼ਤਾਰ

Bambiha Gang
ਬੰਬੀਹਾ ਗੈਂਗ ਦੇ ਚਾਰ ਮੈਂਬਰ ਅਸਲੇ ਸਮੇਤ ਗ੍ਰਿਫ਼ਤਾਰ

(ਐੱਮ ਕੇ ਸਾਇਨਾ) ਮੋਹਾਲੀ। ਐਂਟੀ ਗੈਂਗਸਟਰ ਟਾਸਕ ਫੋਰਸ ਨੇ ਅੱਜ ਸੁੱਕਰਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਬੰਬੀਹਾ ਗੈਂਗ ਦੇ ਕਾਰਕੁਨਾਂ ਨੂੰ ਗਿ੍ਰਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਏਜੀਟੀਐਫ ਨੇ ਮੁਹਾਲੀ ਪੁਲਿਸ ਨਾਲ ਮਿਲ ਕੇ ਇਹ ਕਾਰਵਾਈ ਕੀਤੀ ਹੈ। ਬੰਬੀਹਾ ਗੈਂਗ ਦੇ ਚਾਰ ਫੜੇ ਗਏ ਕਾਰਕੁਨ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ ਅਤੇ ਉਨ੍ਹਾਂ ਨੂੰ ਵਿਦੇਸਾਂ ਤੋਂ ਕਾਰਵਾਈ ਦੇ ਆਦੇਸ ਮਿਲ ਰਹੇ ਸਨ। Bambiha Gang

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਨੇ ਰੇਲਵੇ ਇੰਜੀਨੀਅਰ ਨੂੰ 15,000 ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਮੁਲਜਮਾਂ ਕੋਲੋਂ ਕਈ ਹਥਿਆਰ ਵੀ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਏਜੀਟੀਐਫ ਨੇ ਮੋਹਾਲੀ ਪੁਲੀਸ ਨਾਲ ਸਾਂਝੇ ਆਪ੍ਰੇਸਨ ਵਿੱਚ ਬੰਬੀਹਾ ਗਰੋਹ ਦੇ 4 ਮੁੱਖ ਕਾਰਕੁਨਾਂ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਗਏ ਮੁਲਜਮ ਫਰਾਰ ਵਿਦੇਸੀ ਗੈਂਗਸਟਰ ਗੌਰਵ ਪਟਿਆਲ ਉਰਫ ਲੱਕੀ ਦੇ ਸੰਪਰਕ ਵਿੱਚ ਸਨ। ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੱਕੀ ਪਟਿਆਲ ਨੇ ਗਿ੍ਰਫਤਾਰ ਕੀਤੇ ਮੁਲਜਮਾਂ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਟਿਕਾਣਿਆਂ ’ਤੇ ਹਮਲੇ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ। Bambiha Gang

ਪੁਲੀਸ ਨੇ ਮੁਲਜਮਾਂ ਕੋਲੋਂ 4 ਪਿਸਤੌਲ ਬਰਾਮਦ ਕੀਤੇ ਹਨ। ਜਿਨ੍ਹਾਂ ਵਿੱਚੋਂ 2 ਆਧੁਨਿਕ ਆਟੋਮੈਟਿਕ ਅਤੇ ਸੈਮੀ-ਆਟੋਮੈਟਿਕ ਵਿਦੇਸ ‘ਚ ਬਣੇ ਪਿਸਤੌਲ ਬੇਰੇਟਾ ਅਤੇ ਜਿਗਾਨਾ ਹਨ, ਜਦਕਿ 2 ਦੇਸੀ ਪਿਸਤੌਲ ਹਨ। ਇਸ ਦੇ ਨਾਲ ਹੀ ਪੁਲਿਸ ਨੇ 25 ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਮੁਲਜਮਾਂ ਤੋਂ ਪੁੱਛਗਿੱਛ ਕਰ ਰਹੀ ਹੈ। Bambiha Gang