ਪੁਲਿਸ ਵੱਲੋਂ ਟਰੱਕ, ਟਰੈਕਟਰ ਚੋਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ

Police

ਪਟਿਆਲਾ, ਬਰਨਾਲਾ, ਧੂਰੀ,ਭਵਾਨੀਗੜ੍ਹ, ਗੋਬਿੰਦਗੜ੍ਹ ਆਦਿ ਥਾਵਾਂ ਤੋਂ ਚੋਰੀ ਕੀਤੇ ਟਰੱਕ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਪੁਲਿਸ (Police) ਵੱਲੋਂ ਟਰੱਕ ਟਰੈਕਟਰ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਇਨ੍ਹਾਂ ਮੁਲਜ਼ਮਾਂ ਵਿੱਚ ਰਹਿਮਦੀਨ ਉਰਫ ਮਿੱਠੂ , ਗੁਰਪ੍ਰੀਤ ਸਿੰਘ ਪੁੱਤਰ ਹਰਦਿਆਲ ਸਿੰਘ , ਕਸ਼ਮੀਰਾ ਸਿੰਘ ਪੁੱਤਰ ਮੋਦਨ ਸਿੰਘ ਅਤੇ ਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਇਕ ਟਰੱਕ, ਇਕ ਸੋਨਾਲੀਕਾ ਟਰੈਕਟਰ ਟਰਾਲੀ ਸਮੇਤ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਗਰੋਹ ਦੇ ਫੜੇ ਜਾਣ ਵਾਲਾ ਜ਼ਿਲ੍ਹਾ ਪਟਿਆਲਾ, ਬਰਨਾਲਾ, ਧੂਰੀ, ਭਵਾਨੀਗੜ੍ਹ, ਗੋਬਿੰਦਗੜ੍ਹ ਤੋਂ ਚੋਰੀ ਦੀਆਂ ਵਾਰਦਾਤਾਂ ਟਰੇਸ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੇ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ। (Police)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here