Punjab News: ਪੰਜਾਬ ’ਚ ਬਣਨਗੇ ਚਾਰ ਹੋਰ ਮੈਡੀਕਲ ਕਾਲਜ: ਸਿਹਤ ਮੰਤਰੀ

Punjab News
ਸੰਗਰੂਰ: ਹਸਪਤਾਲ ਦੇ ਦੌਰੇ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਕਰਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਉਨ੍ਹਾਂ ਨਾਲ ਸਥਾਨਕ ਵਿਧਾਇਕ ਨਰਿੰਦਰ ਕੌਰ ਭਰਾਜ।

ਸਿਹਤ ਵਿਭਾਗ ਦੀ ਚੌਕਸੀ ਕਾਰਨ ਇਸ ਸਾਲ ਡੇਂਗੂ ਦੇ ਮਾਮਲਿਆਂ ’ਚ ਆਈ ਕਮੀ: ਡਾ. ਬਲਬੀਰ ਸਿੰਘ

Punjab News: (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ’ਚ ਅਗਲੇ ਛੇ ਮਹੀਨਿਆਂ ’ਚ ਚਾਰ ਹੋਰ ਮੈਡੀਕਲ ਕਾਲਜ ਬਣਨੇ ਸ਼ੁਰੂ ਹੋ ਜਾਣਗੇ। ਉਹਨਾਂ ਦੱਸਿਆ ਕਿ ਹੁਸ਼ਿਆਰਪੁਰ, ਕਪੂਰਥਲਾ , ਸੰਗਰੂਰ ਤੇ ਮਲੇਰਕੋਟਲਾ ਵਿਖੇ ਇਹ ਨਵੇਂ ਸਰਕਾਰੀ ਮੈਡੀਕਲ ਕਾਲਜ ਬਣਾਉਣ ਦੀ ਪ੍ਰਕਿਰਿਆ ਆਰੰਭ ਕੀਤੀ ਜਾ ਰਹੀ ਹੈ ਸਿਹਤ ਮੰਤਰੀ ਅੱਜ ਸਿਵਲ ਹਸਪਤਾਲ ਸੰਗਰੂਰ ਵਿਖੇ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਪੁੱਜੇ ਸਨ।

ਇਹ ਵੀ ਪੜ੍ਹੋ: Farmers News: ਕਿਸਾਨਾਂ ਦੀ ਸੰਭੂ ਬਾਰਡਰ ’ਤੇ ਹੋਈ ਮੀਟਿੰਗ, ਜਾਣੋ ਕਿਸਾਨਾਂ ਦੀ ਅਗਲੀ ਰਣਨੀਤੀ ਬਾਰੇ..

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਐਮਰਜੈਸੀ ਵਾਰਡਾਂ ਵਿੱਚ ਮਰੀਜ਼ਾਂ ਦੀ ਸੁਵਿਧਾ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਿਤ ਕੀਤੇ ਜਾਣਗੇ ਜਿਸ ਤਹਿਤ ਮਰੀਜ਼ ਨਾਲ ਕੇਵਲ ਇੱਕ ਰਿਸ਼ਤੇਦਾਰ ਹੀ ਸਹਾਇਕ ਦੇ ਤੌਰ ਉੱਤੇ ਐਮਰਜੈਸੀ ਵਾਰਡ ਵਿੱਚ ਦਾਖਲ ਹੋ ਸਕੇਗਾ ਜਦਕਿ ਮਰੀਜ਼ ਦੇ ਸਹਿਯੋਗ ਲਈ ਡਾਕਟਰੀ ਤੇ ਪੈਰਾ ਮੈਡੀਕਲ ਸਟਾਫ ਦੀ ਤਾਇਨਾਤੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਜਿਹਾ ਐਮਰਜੈਂਸੀ ਵਾਰਡਾਂ ਵਿੱਚ ਵਾਧੂ ਦੇ ਭੀੜ-ਭੜੱਕੇ ਨੂੰ ਵਿਵਸਥਤ ਕਰਨ ਲਈ ਕੀਤਾ ਜਾ ਰਿਹਾ ਹੈ Punjab News

ਕਿਹਾ, ਸਰਕਾਰੀ ਹਸਪਤਾਲਾਂ ਦੇ ਐਮਰਜੈਂਸੀ ਵਾਰਡਾਂ ’ਚ ਬਣਨਗੇ ‘ਮਰੀਜ਼ ਫੈਸੀਲੀਟੇਸ਼ਨ ਸੈਂਟਰ’

ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਪੰਜਾਬ ਵਿੱਚ ਇਸ ਸਾਲ ਡੇਂਗੂ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਕਿਉਂਕਿ ਸਿਹਤ ਵਿਭਾਗ ਨਿਰੰਤਰ ਇਸ ਸਬੰਧੀ ਚੌਕਸੀ ਰੱਖ ਰਿਹਾ ਹੈ। ਉਹਨਾਂ ਕਿਹਾ ਕਿ ਫਰਿਸ਼ਤੇ ਸਕੀਮ, ਸੜਕ ਸੁਰੱਖਿਆ ਫੋਰਸ ਅਤੇ 108 ਐਬੂਲੈਂਸ ਸੇਵਾਵਾਂ ਨਾ ਕੇਵਲ ਪੰਜਾਬ ਦੇ ਮਰੀਜ਼ਾਂ ਬਲਕਿ ਪੰਜਾਬ ਦੀ ਹਦੂਦ ਅੰਦਰ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਫੱਟੜ ਹੋਣ ਵਾਲੇ ਕਿਸੇ ਵੀ ਸੂਬੇ ਦੇ ਵਿਅਕਤੀ ਦੀ ਕੀਮਤੀ ਜਾਨ ਨੂੰ ਬਚਾਉਣ ਵਿੱਚ ਲਾਹੇਵੰਦ ਸਾਬਤ ਹੋ ਰਹੀਆਂ ਹਨ।

ਇਸ ਮੌਕੇ ਸਿਹਤ ਮੰਤਰੀ ਨੇ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਐਸਡੀਐਮ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਕਿਰਪਾਲ ਸਿੰਘ ਸਮੇਤ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਮਰੀਜ਼ਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕਰਕੇ ਦਵਾਈਆਂ ਇਲਾਜ ਸੁਵਿਧਾਵਾਂ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਸਬੰਧੀ ਫੀਡਬੈਕ ਹਾਸਲ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਇਲਾਜ ਸੁਵਿਧਾਵਾਂ ਅਤੇ ਦਵਾਈਆਂ ਆਦਿ ਪੱਖੋਂ ਮਰੀਜ਼ ਸੰਤੁਸ਼ਟ ਨਜ਼ਰ ਆਏ ਪਰ ਉਹਨਾਂ ਨੂੰ ਆਪਣੇ ਦੌਰੇ ਦੌਰਾਨ ਬਾਥਰੂਮ ਅਤੇ ਸਾਫ-ਸਫਾਈ ਵਿਵਸਥਾਵਾਂ ਵਿੱਚ ਹੋਰ ਸੁਧਾਰ ਕੀਤੇ ਜਾਣ ਦੀ ਲੋੜ ਮਹਿਸੂਸ ਹੋਈ ਜਿਸ ਦੇ ਮੱਦੇਨਜ਼ਰ ਜਲਦੀ ਹੀ ਇਸ ਸਬੰਧੀ ਵੱਡੇ ਸੁਧਾਰ ਯਕੀਨੀ ਬਣਾਏ ਜਾਣਗੇ। Punjab News

LEAVE A REPLY

Please enter your comment!
Please enter your name here