ਸਾਡੇ ਨਾਲ ਸ਼ਾਮਲ

Follow us

21.7 C
Chandigarh
Thursday, January 22, 2026
More
    Home Breaking News ਕੈਨੇਡਾ ’ਚ ਭਿਆ...

    ਕੈਨੇਡਾ ’ਚ ਭਿਆਨਕ ਸਡ਼ਕ ਹਾਦਸੇ ’ਚ ਚਾਰ ਪੰਜਾਬੀਆਂ ਦੀ ਮੌਤ

    Road Accident Canada
    ਕੈਨੇਡਾ ’ਚ ਭਿਆਨਕ ਸਡ਼ਕ ਹਾਦਸੇ ’ਚ ਚਾਰ ਪੰਜਾਬੀਆਂ ਦੀ ਮੌਤ

    ਹਾਦਸੇ ‘ਚ ਜਾਨ ਗਵਾਉਣ ਵਾਲਾ ਪਰਿਵਾਰ ਫਰੀਦਕੋਟ ਦਾ ਰਹਿਣ ਵਾਲਾ ਸੀ

    (ਸੱਚ ਕਹੂੰ ਨਿਊਜ਼) ਫਰੀਦਕੋਟ। ਕੈਨੇਡਾ ’ਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਦੇ ਇੱਕ ਹੀ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ। ਜਿਵੇਂ ਹੀ ਇਹ ਖਬਰ ਪਿੰਡ ਰੋਡੀਕਾਪੁਰਾ ਵਿਖੇ ਪਹੁੰਚੀ ਤਾਂ ਸੋਗ ਦੀ ਲਹਿਰ ਦੌੜ ਗਈ। ਹਾਦਸੇ ’ਚ ਜਾਨ ਗੁਆਉਣ ਵਾਲੇ ਇਹ ਸਾਰੇ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਸਬ ਡਵੀਜ਼ਨ ਦੇ ਪਿੰਡ ਰੋਡੀਕਾਪੁਰਾ ਦੇ ਵਸਨੀਕ ਸਨ। ਮਰਨ ਵਾਲਿਆਂ ਵਿੱਚ ਪਤੀ-ਪਤਨੀ, ਬੇਟੀ ਅਤੇ ਰਿਸ਼ਤੇਦਾਰ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਸੁਖਵੰਤ ਸਿੰਘ ਸੁੱਖ ਬਰਾੜ, ਰਾਜਜਿੰਦਰ ਕੌਰ, ਛਿੰਦਰਪਾਲ ਕੌਰ ਅਤੇ ਇੱਕ ਹੋਰ ਰਿਸ਼ਤੇਦਾਰ ਵਜੋਂ ਹੋਈ ਹੈ।

    ਇਹ ਵੀ ਪੜ੍ਹੋ: ਵੱਡਾ ਹਾਦਸਾ, ਪਹਾੜ ਖਿਸਕਣ ਨਾਲ ਦੋ ਬੱਸਾਂ ਨਦੀ ’ਚ ਡਿੱਗੀਆਂ, ਯਾਤਰੀ ਲਾਪਤਾ

    ਜਾਣਕਾਰੀ ਅਨੁਸਰਾ ਬੁੱਧਵਾਰ ਸ਼ਾਮ ਨੂੰ ਸੁਖਵੰਤ ਸਿੰਘ ਬਰਾੜ ਆਪਣੀ ਪਤਨੀ, ਬੇਟੀ ਅਤੇ ਰਿਸ਼ਤੇਦਾਰ ਨਾਲ ਕਾਰ ‘ਚ ਆਪਣੇ ਦੋਸਤ ਦੇ ਘਰ ਜਾ ਰਿਹਾ ਸੀ। ਉਨ੍ਹਾਂ ਦੀ ਕਾਰ ਕੈਨੋਲਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ ਅਤੇ ਕਾਰ ਵਿੱਚ ਸਵਾਰ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਬੜੀ ਮੁਸ਼ੱਕਤ ਤੋਂ ਬਾਅਦ ਕਾਰ ‘ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਕੈਨੇਡੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

    LEAVE A REPLY

    Please enter your comment!
    Please enter your name here