ਮੁਹਾਲੀ (ਐਮ. ਕੇ. ਸਾਇਨਾ)। ਪੰਜਾਬ ਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਜ਼ਿਲ੍ਹੇ ਵਿੱਚ ਅਪਰਾਧ ਜਾਂਚ ਏਜੰਸੀ (ਸੀਆਈਏ) ਦੀ ਪੁਲਿਸ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਕੇ ਬੱਬਰ ਖਾਲਸਾ ਇੰਟਰਨੈਸ਼ਨਲ (Babbar Khalsa International ) (ਬੀ.ਕੇ.ਆਈ.) ਦੇ ਚਾਰ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਛੇ ਪਿਸਤੌਲ ਅਤੇ 275 ਭਰੇ ਹੋਏ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਬੀਕੇਆਈ ਦੇ ਕਾਰਕੁਨਾਂ ਨੂੰ ਸ਼ਨਿੱਚਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਨੌਜਵਾਨ ਦੀ ਨਿਊਜ਼ੀਲੈਂਡ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਉਨਾਂ ਕਿਹਾ ਕਿ ਬੀਕੇਆਈ ਮਾਡਿਊਲ ਨੂੰ ਕੁਝ ਕਤਲਾਂ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਇਸ ਮਾਡਿਊਲ ਦਾ ਸਮਰਥਨ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਕੀਤਾ ਗਿਆ ਸੀ, ਜੋ ਆਈਐਸਆਈ ਦੀ ਮਦਦ ਨਾਲ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।