ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News Punjab Cabine...

    Punjab Cabinet Reshuffle : ਸਾਬਕਾ ਡੀਸੀਪੀ ਅਤੇ ਬਾਦਲ ਨੂੰ ਹਰਾਉਣ ਵਾਲੇ ਖੁੱਡੀਆਂ ਬਣੇ ਮੰਤਰੀ

    Punjab Cabinet Reshuffle

    ਜਲੰਧਰ, (ਸੱਚ ਕਹੂੰ ਨਿਊਜ਼)। ਪੰਜਾਬ ਮੰਤਰੀ ਮੰਡਲ (Fourth Cabinet) ਦਾ ਅੱਜ ਚੌਥੀ ਵਾਰ ਵਿਸਥਾਰ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ’ਚ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ (Fourth Cabinet) ਨੇ ਰਾਜ ਭਵਨ ’ਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮ ਸ਼ੰਕਰ ਜਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ’ਚ ਫੇਰਬਦਲ ਹੋ ਸਕਦਾ ਹੈ।

    ਇਹ ਵੀ ਪੜ੍ਹੋ : ਮੌਸਮ : IMD ਨੇ ਜਾਰੀ ਕੀਤਾ ਅਲਰਟ, ਕਿਨੇ ਦਿਨਾਂ ਤੱਕ ਪਵੇਗਾ ਮੀਂਹ

    ਦੂਜੇ ਪਾਸੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ (Punjab Cabinet Reshuffle) ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਜਿਸ ਨੂੰ ਮੁੱਖ ਮੰਤਰੀ ਨੇ ਅੱਗੇ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜ ਦਿੱਤਾ। ਪ੍ਰਵਾਨਗੀ ਤੋਂ (Punjab Cabinet) ਬਾਅਦ ਰਾਜਪਾਲ ਤੋਂ ਨਵੇਂ ਮੰਤਰੀਆਂ ਦੀ ਸਹੁੰ ਚੁੱਕਣ ਲਈ ਸਮਾਂ ਲਿਆ ਗਿਆ। ਸੂਤਰਾਂ ਮੁਤਾਬਕ ਨਿੱਝਰ ਨੇ ਸਰਕਾਰ ਵੱਲੋਂ ਵਿਜੀਲੈਂਸ ਜਾਂਚ ਦਾ ਖੁੱਲ੍ਹ ਕੇ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕੁਰਸੀ ਗਵਾਉਣੀ ਪਈ। ਨਿੱਝਰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 15 ਮਹੀਨਿਆਂ ’ਚ ਕੁਰਸੀ ਗੁਆਉਣ ਵਾਲੇ ਤੀਜੇ ਮੰਤਰੀ ਹਨ। ਇਸ ਤੋਂ ਪਹਿਲਾਂ ਡਾ. ਵਿਜੇ ਸਿੰਗਲਾ ਅਤੇ ਫੌਜਾ ਸਿੰਘ ਸਰਾਰੀ ਨੂੰ ਹਟਾਇਆ ਜਾ ਚੁੱਕਾ ਹੈ।

    ਹੁਣ ਵੀ ਮੰਤਰੀ ਮੰਡਲ ’ਚ 2 ਮੰਤਰੀਆਂ ਦੇ ਅਹੁਦੇ ਖਾਲੀ | Punjab Cabinet Reshuffle

    ਕੈਬਨਿਟ ਦੇ ਮਾਪਦੰਡਾਂ ਮੁਤਾਬਕ ਪੰਜਾਬ ’ਚ ਸੀਟਾਂ ਦੇ (Fourth Cabinet) ਹਿਸਾਬ ਨਾਲ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ ਪਰ ਮੌਜੂਦਾ ਸਮੇਂ ’ਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ 15 ਕੈਬਨਿਟ ਮੰਤਰੀ ਹਨ। ਹੁਣ ਵੀ ਮੰਤਰੀ ਨਿੱਝਰ ਦੇ ਅਸਤੀਫੇ ਅਤੇ 2 ਮੰਤਰੀਆਂ ਦੇ ਮੰਤਰੀ ਮੰਡਲ ’ਚ ਸ਼ਾਮਲ ਹੋਣ ਦੇ ਬਾਵਜੂਦ 2 ਮੰਤਰੀਆਂ ਦੇ ਅਹੁਦੇ ਖਾਲੀ ਰਹਿਣਗੇ। ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਇਨ੍ਹਾਂ ਨੂੰ ਭਰ ਸਕਦੀ ਹੈ।

    LEAVE A REPLY

    Please enter your comment!
    Please enter your name here