ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਧੋਖਾਧੜੀ

Fraud News

(ਮਨੋਜ ਗੋਇਲ) ਘੱਗਾ। ਨੇੜਲੇ ਪਿੰਡ ਕਲਵਾਨੂੰ ਦੇ ਇੱਕ ਵਿਅਕਤੀ ਤੋਂ ਵਿਦੇਸ਼ ਭੇਜਣ ਦੇ ਨਾਂਅ ’ਤੇ 4 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਉਸ ਨੇ ਥਾਣਾ ਘੱਗਾ ਵਿਖੇ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕਰਵਾਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਦੀਸ਼ ਗਿਰ ਪੁੱਤਰ ਅੰਮ੍ਰਿਤ ਗਿਰ ਵਾਸੀ ਪਿੰਡ ਕਲਵਾਨੂੰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਸੁਖਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਅਤੇ ਦਰਬਾਰਾ ਸਿੰਘ ਪੁੱਤਰ ਬਚਨ ਸਿੰਘ ਵਾਸੀਆਨ ਪਿੰਡ ਚੱਠੇ ਸੇਖਵਾਂ ਜ਼ਿਲ੍ਹਾ ਸੰਗਰੂਰ ਨੇ ਮੈਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮੈਥੋਂ 4 ਲੱਖ ਰੁਪਏ ਲੈ ਲਏ। Fraud

ਇਹ ਵੀ ਪੜ੍ਹੋ: ਸਾਵਧਾਨ! ਹੁਣ ਪੰਜਾਬ ‘ਚ ਫਟਿਆ ਨਵਾਂ ਲਿਆਂਦਾ AC, ਲੋਕਾਂ ’ਚ ਦਹਿਸ਼ਤ

ਪ੍ਰੰਤੂ ਬਾਅਦ ਵਿੱਚ ਨਾ ਤਾਂ ਮੈਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀਆਨ ਸੁਖਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਅਤੇ ਦਰਬਾਰਾ ਸਿੰਘ ਪੁੱਤਰ ਬਚਨ ਸਿੰਘ ਵਾਸੀਆਨ ਪਿੰਡ ਚੱਠੇ ਸੇਖਵਾਂ ਜ਼ਿਲ੍ਹਾ ਸੰਗਰੂਰ ਖਿਲਾਫ ਮੁਕੱਦਮਾ ਧਾਰਾ 406, 420 ਆਈ ਪੀ ਸੀ ਤਹਿਤ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਹ ਮੁਕੱਦਮਾ ਦਰਖਾਸਤ ’ਤੇ ਪੜਤਾਲ ਕਰਕੇ ਦਰਜ ਰਜਿਸਟਰ ਹੋਇਆ ਹੈ । Fraud