ਸੂਬੇ ਦੇ ਵੱਖ ਵੱਖ ਹਿੱਸਿਆਂ ਤੋਂ 5 ਤੋਂ 12 ਨਵੰਬਰ ਤੱਕ ਹਰ ਰੋਜ਼ ਚੱਲਣਗੀਆਂ 1500 ਬੱਸਾਂ
ਚੰਡੀਗੜ (ਅਸ਼ਵਨੀ ਚਾਵਲਾ) ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਸੰਗਤਾਂ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਉਣ ਲਈ ਮੁਫਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ।ਅੱਜ ਇੱਥੇ ਇਸ ਸਬੰਧੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਅਤੇ ਟ੍ਰਾਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। Punjab Government
ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ‘ਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ, ਪੰਜਾਬ ਵਲੋਂ ਟ੍ਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ।ਇਸ ਫੈਸਲੇ ਦੇ ਤਹਿਤ 5 ਨਵੰਬਰ ਤੋਂ 12 ਨਵੰਬਰ ਤੱਕ ਹਰ ਰੋਜ਼ 1500 ਬੱਸਾਂ ਸੰਗਤਾਂ ਨੂੰ ਸੁਲਤਾਨਪੁਰ ਲੋਧੀ ਦਰਸ਼ਨਾਂ ਲਈ ਲੈ ਕੇ ਜਾਣਗੀਆਂ।
ਉਨਾਂ ਦੱਸਿਆ ਕਿ ਕਿਥੋਂ ਕਿਹੜੀਆਂ ਬੱਸਾਂ ਨੇ ਕਿਸ ਦਿਨ ਜਾਣਾ ਹੈ, ਇਸ ਸਬੰਧੀ ਸਾਰਾ ਪ੍ਰੋਗਰਾਮ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ ਨੂੰ ਭੇਜ ਦਿੱਤਾ ਗਿਆ ਹੈ। ਸੂਬੇ ਭਰ ਤੋਂ ਵੱਧ ਤੋਂ ਵੱਧ ਲੋਕਾਂ ਨੂੰ ਦਰਸ਼ਨ ਕਰਵਾਉਣ ਲਈ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਅਨੁਸਾਰ ਬੱਸਾਂ ਅਲਾਟ ਕੀਤੀਆਂ ਗਈਆਂ ਹਨ। Punjab Government
ਚੰਨੀ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕੋਈ ਵੀ ਜਾਣਕਾਰੀ ਹਾਸਿਲ ਕਰਨ ਲਈ ਟੋਲ ਫਰੀ ਨੰਬਰ 1800-180-0550 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਟੋਲ ਫਰੀ ਨੰਬਰ ਚੌਵੀ ਘੰਟੇ ਚਾਲੂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।