Sirsa News: ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਨੇ ਲਾਇਆ ਮੁਫ਼ਤ ਦੰਦਾਂ ਦਾ ਜਾਂਚ ਕੈਂਪ
ਸੇਂਟ ਐੱਮਐੱਸਜੀ ਗਲੋਰੀਅਸ ਇੰਟਰਨੈਸ਼ਨਲ ਸਕੂਲ ਵਿਖੇ ਲਾਇਆ ਕੈਂਪ
ਸਰਸਾ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ, ਸਰਸਾ ਵੱਲੋਂ ਸੇਂਟ ਐੱਮਐੱਸਜੀ ਗਲੋਰੀਅਸ ਇੰਟਰਨੈਸ਼ਨਲ ਸਕੂਲ ’ਚ ਮੁਫ਼ਤ ਦੰਦਾਂ ਦੀ ਜਾਂਚ ਲਈ ਕੈਂਪ ਲਾਇਆ ਗਿਆ। ਇਸ ਕੈਂਪ ਦੌਰਾਨ ਕੁੱਲ 139 ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ।
ਕੈਂਪ ’ਚ ਹਸਪਤਾਲ ਦੀ ਦੰਦਾਂ ਦੀ ਮਾਹਿਰ ਡਾ. ਸਾਕਸ਼ੀ ਚੌਹਾਨ ਤੇ ਉਨ੍ਹਾਂ ਦੀ ਸਹਿਯੋਗੀ ਜੋਤੀ ਨੇ ਬੱਚਿਆਂ ਦੀ ਜਾਂਚ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਦੰਦਾਂ ਨਾਲ ਸਬੰਧਿਤ ਬਿਮਾਰੀਆਂ, ਉਨ੍ਹਾਂ ਦੇ ਲੱਛਣਾਂ, ਕਾਰਨਾਂ ਤੇ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਡਾਕਟਰਾਂ ਨੇ ਬੱਚਿਆਂ ਨੂੰ ਦੱਸਿਆ ਕਿ ਦੰਦਾਂ ਨੂੰ ਸਿਹਤਮੰਦ ਰੱਖਣ ਲਈ ਰੋਜ਼ਾਨਾ ਨਿਯਮਿਤ ਤੌਰ ’ਤੇ ਬੁਰਸ਼ ਕਰਨਾ ਤੇ ਮੂੰਹ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਬੇਹੱਦ ਜ਼ਰੂਰੀ ਹੈ।
ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਸਹੀ ਤਰੀਕੇ ਨਾਲ ਬੁਰਸ਼ ਕਰਨ ਤੇ ਸਮੇਂ-ਸਮੇਂ ’ਤੇ ਦੰਦਾਂ ਦੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਦੰਦਾਂ ਦੀ ਸਮੇਂ ਸਿਰ ਦੇਖਭਾਲ ਕਰਨ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅੰਬਿਕਾ ਅਰੋੜਾ ਸਮੇਤ ਹੋਰ ਅਧਿਆਪਕ ਵੀ ਮੌਜ਼ੂਦ ਰਹੇ। ਸਕੂਲ ਪ੍ਰਬੰਧਕਾਂ ਨੇ ਹਸਪਤਾਲ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਬੱਚਿਆਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਇਸ ਉਪਰਾਲੇ ਨੂੰ ਲਾਹੇਵੰਦ ਦੱਸਿਆ।
ਇਹ ਵੀ ਪੜ੍ਹੋ : Body DonationBody Donation: ਅਮਰਜੀਤ ਕੌਰ ਇੰਸਾਂ ਵੀ ਹੋਏ ਸਰੀਰਦਾਨੀਆਂ ’ਚ ਸ਼ਾਮਲ
Comments