ਭੱਦਲਥੂਹਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਾਇਆ

ਅਮਲੋਹ : ਸੁਸਾਇਟੀ ਦੇ ਆਗੂ ਡਾਕਟਰਾਂ ਦੀ ਟੀਮ ਤੇ ਕਲੱਬ ਮੈਂਬਰਾਂ ਨਾਲ। ਤਸਵੀਰ:ਅਨਿਲ ਲੁਟਾਵਾ

(ਅਨਿਲ ਲੁਟਾਵਾ) ਅਮਲੋਹ। ਬਾਬਾ ਬੰਦਾ ਸਿੰਘ ਬਹਾਦਰ ਵੈਲਫੇਅਰ ਸੁਸਾਇਟੀ ਅਮਲੋਹ ਵੱਲੋਂ ਪਿੰਡ ਭੱਦਲਥੂਹਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਗੁਰਮੇਲ ਸਿੰਘ ਰੰਧਾਵਾ ਨੇ ਕੀਤਾ ਜਦੋਂਕਿ ਪ੍ਰਧਾਨਗੀ ਡਾ. ਜਸਵੰਤ ਸਿੰਘ ਨੇ ਕੀਤੀ। ਕੈਂਪ ਦੌਰਾਨ ਦੇਸ਼ ਭਗਤ ਹਸਪਤਾਲ ਮੰਡੀ ਗੋਬਿੰਦਗੜ੍ਹ ਦੇ ਡਾ. ਗੁਲਜ਼ਾਰ ਸਿੰਘ ਦੀ ਅਗਵਾਈ ਵਿਚ ਡਾਕਟਰਾਂ ਦੀ ਟੀਮ ਵੱਲੋਂ 310 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।

ਇਸ ਮੌਕੇ ਚਾਹ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਡਾਕਟਰਾਂ ਦੀ ਟੀਮ ਦਾ ਵਿਸ਼ੇਸ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਸਵੰਤ ਸਿੰਘ, ਚਮਕੌਰ ਸਿੰਘ ਤੰਦਾ ਬੱਧਾ, ਖਜ਼ਾਨਚੀ ਪ੍ਰਿਥੀਪਾਲ ਸਿੰਘ, ਪ੍ਰੈਸ ਸਕੱਤਰ ਹਰਜੀਤ ਸਿੰਘ ਜੀਤਾ, ਐਸ.ਡੀ.ਓ ਗੁਰਦਰਸ਼ਨ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ, ਅਮਰਜੀਤ ਸਿੰਘ ਮੁੱਢੜੀਆਂ, ਸਕੱਤਰ ਹੈਪੀ ਸੂਦ, ਇੰਜ: ਬਲਦੇਵ ਸਿੰਘ, ਐਸ.ਡੀ ਕੁਲਜਿੰਦਰ ਸਿੰਘ, ਹਰਬੰਸ ਸਿੰਘ ਬਡਾਲੀ, ਜਸਵੰਤ ਸਿੰਘ ਘੁੱਲੂਮਾਜਰਾ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਸੌਂਟੀ, ਬੇਅੰਤ ਸਿੰਘ ਬੈਣਾ, ਹਰਵਿੰਦਰ ਸਿੰਘ ਸੇਖੋਂ, ਗੁਰਨਾਮ ਪੁਰੀ, ਡਾ. ਅਰਜਨ ਸਿੰਘ,ਰੂਪ ਸਿੰਘ ਆਰਮੀ, ਰਾਕੇਸ਼ ਸ਼ਾਹੀ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here