ਸਾਡੇ ਨਾਲ ਸ਼ਾਮਲ

Follow us

12.9 C
Chandigarh
Monday, February 23, 2026
More
    Home Breaking News Medical Camp:...

    Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ’ਚ 12 ਨਵੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ

    Free Medical Camp
    ਅਬੋਹਰ: ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ ਸਾਹਿਬਾਨ। ਫਾਈਲ ਫੋਟੋ

    Medical Camp: ਸ੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮਐਸਜੀ ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 164 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 12 ਨਵੰਬਰ 2025 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।

    ਇਹ ਵੀ ਪੜ੍ਹੋ: Welfare Work: ਡੇਰਾ ਸ਼ਰਧਾਲੂਆਂ ਨੇ ਵਿੱਛੜੇ ਵਿਅਕਤੀ ਨੂੰ ਪਰਿਵਾਰ ਕੋਲ ਪਹੁੰਚਾਇਆ

    ਇਸ ਦੀ ਜਾਣਕਾਰੀ ਦਿੰਦਿਆਂ ਸੱਚੇ ਨਿਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ, ਗੁਰਪਵਿੱਤਰ ਸਿੰਘ ਇੰਸਾਂ ਅਤੇ ਡਾ: ਗੁਰਮਖ ਇੰਸਾਂ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ: ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ ਅਤੇ ਜਰੂਰਤਮੰਦਾਂ ਮਰੀਜਾਂ ਨੂੰ ਮੈਡੀਕਲ ਦੌਰਾਨ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ਼ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ।