
Medical Camp: ਸ੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 165 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 10 ਦਸੰਬਰ 2025 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Lifestyle with Clay: ਜੀਵਨ ਦੇ ਤਾਣੇ-ਬਾਣੇ ’ਚ ਰਚੀ ਹੈ ਮਿੱਟੀ
ਇਸ ਦੀ ਜਾਣਕਾਰੀ ਦਿੰਦਿਆਂ ਸੱਚੇ ਨਿਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ, ਗੁਰਪਵਿੱਤਰ ਸਿੰਘ ਇੰਸਾਂ ਅਤੇ ਸੁਖਚੈਨ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਕਿੱਕਰਖੇੜਾ ਨੇ ਦੱਸਿਆ ਕਿ ਇਸ ਕੈਂਪ ’ਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ: ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ, ਅਤੇ ਜ਼ਰੂਰਤਮੰਦਾਂ ਮਰੀਜ਼ਾਂ ਨੂੰ ਮੈਡੀਕਲ ਦੌਰਾਨ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ਼ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚ ਕੇ ਲਾਭ ਉਠਾ ਸਕਦੇ ਹਨ। Medical Camp













