ਬਲਾਕ ਪੱਧਰੀ ਨਾਮ ਚਰਚਾ ਦੌਰਾਨ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ

(ਮਨੋਜ਼ ਸ਼ਰਮਾ) ਬੱਸੀ ਪਠਾਣਾ। ਬਲਾਕ ਬੱਸੀ ਪਠਾਣਾਂ ਦੀ ਸਾਧ ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਨਾਮ ਚਰਚਾ ਘਰ ਵਿੱਚ ਕੀਤੀ ਗਈ। ਨਾਮ ਚਰਚਾ ਦੀ ਸ਼ੁਰੂਆਤ ਬਲਾਕ ਭੰਗੀਦਾਸ ਬਲਜੀਤ ਇੰਸਾਂ ਨੇ ਪਵਿੱਤਰ ਨਾਅਰਾ ਲਗਾ ਕੇ ਕੀਤੀ। ਇਸ ਤੋਂ ਬਾਅਦ ਕਵੀਰਾਜ ਵੀਰਾਂ ਨੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ਵਿੱਚੋ ਸ਼ਬਦਬਾਣੀ ਕੀਤੀ ਅਤੇ ਪਵਿੱਤਰ ਗ੍ਰੰਥ ਵਿੱਚੋ ਅਨਮੋਲ ਬਚਨ ਪੜ੍ਹ ਕੇ ਸਾਧ-ਸੰਗਤ ਨੂੰ ਸੁਣਾਏ।

ਨਾਮ ਚਰਚਾ ਦੌਰਾਨ ਨਾਮ ਚਰਚਾ ਘਰ ਵਿੱਚ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਟਿਆਲਾ ਤੋਂ ਡਾ. ਇਕਬਾਲ ਸਿੰਘ ਆਪਣੀ ਟੀਮ ਨਾਲ ਪਹੁੰਚੇ। ਇਸ ਮੌਕੇ 20 ਮਰੀਜਾਂ ਦਾ ਚੈੱਕਅਪ ਕੀਤਾ ਗਿਆ ਤੇ ਉਨ੍ਹਾਂ ਨੂੰ ਦਵਾਈ ਦੇ ਨਾਲ ਗੱਲਬਾਤ ਕਰਕੇ ਸਲਾਹ ਵੀ ਦਿੱਤੀ ਗਈ। ਨਾਮ ਚਰਚਾ ਦੌਰਾਨ ਇੱਕ ਜ਼ਰੂਰਤ ਮੰਦ ਪਰਿਵਾਰ ਨੂੰ ਰਾਸ਼ਨ ਦਿੱਤਾ ਗਿਆ। ਬਲਾਕ ਭੰਗੀਦਾਸ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਗਏ 145 ਮਾਨਵਤਾ ਭਲਾਈ ਦੇ ਕਾਰਜਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਤੇ ਬਲਾਕ ਦੇ 15 ਮੈਂਬਰ, ਬਲਾਕ ਦੀਆਂ ਸੁਜਾਨ ਭੈਣਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ ਤੇ ਵੱਡੀ ਗਿਣਤੀ ਵਿੱਚ ਸਾਧ ਸੰਗਤ ਹਾਜ਼ਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ