Abohar News: ਮੁਫ਼ਤ ਮੈਡੀਕਲ ਚੈਕਅੱਪ ਦੌਰਾਨ 133 ਮਰੀਜ਼ਾਂ ਨੂੰ ਵੰਡੀਆਂ ਮੁਫ਼ਤ ਦਵਾਈਆਂ

Abohar News
ਅਬੋਹਰ ਕੈਂਪ ਮੌਕੇ ਡਾ. ਸੰਦੀਪ ਭਾਦੂ , ਡਾ. ਵਿਕਰਮ ਤੇ ਡਾ. ਸੰਜੇ ਸਿੰਘ ਮਰੀਜਾਂ ਦਾ ਚੈਕਅੱਪ ਕਰਦੇ ਹੋਏ

ਮੁਫ਼ਤ ਮੈਡੀਕਲ ਚੈਕਅੱਪ ਦੌਰਾਨ 133 ਮਰੀਜ਼ਾਂ ਨੂੰ ਵੰਡੀਆਂ ਮੁਫ਼ਤ ਦਵਾਈਆਂ | Abohar News

Abohar News: (ਮੇਵਾ ਸਿੰਘ) ਸ੍ਰੀ ਕਿੱਕਰਖੇੜਾ (ਅਬੋਹਰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਸਦਕਾ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਦੀ ਅਗਵਾਈ ਵਿੱਚ 155ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕੜਖੇੜਾ, ਤਹਿ: ਅਬੋਹਰ, ਜ਼ਿਲ੍ਹਾ ਸ੍ਰੀ ਫਾਜ਼ਿਲਕਾ ਵਿਖੇ ਸ਼ਾਹ ਸਤਿਨਾਮ ਜੀ ਸ਼ਪੈਸਲਿਟੀ ਹਪਸਤਾਲ ਸਰਸਾ ਤੋਂ ਆਏ ਡਾ. ਸੰਦੀਪ ਭਾਦੂ ਇੰਸਾਂ ਐੱਮਡੀ ਦੀ ਅਗਵਾਈ ਵਿੱਚ ਲਾਇਆ ਗਿਆ। ਇਸ ਵਕਤ ਉਨ੍ਹਾਂ ਦੇ ਨਾਲ ਡਾ. ਜਸਵਿੰਦਰ ਅੱਖਾਂ ਦੇ ਮਾਹਰ, ਡਾ. ਸੰਜੇ ਕੰਨਾਂ ਦੇ ਮਾਹਰ ਅਤੇ ਡਾ. ਵਿਕਰਮ ਵੱਲੋਂ ਵੱਖ-ਵੱਖ ਬਿਮਾਰੀਆਂ ਦੇ ਮਰੀਜ਼ਾਂ ਦੀ ਚੈਕਅੱਪ ਕੀਤੀ। ਇਸ ਮੌਕੇ ਲੋੜਵੰਦ 133 ਮਰੀਜ਼ਾਂ ਦੇ ਚੈਕਅੱਪ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। Abohar News

ਇਹ ਵੀ ਪੜ੍ਹੋ: Dera Sacha Sauda: ਪਵਿੱਤਰ ਭੰਡਾਰੇ ਸਬੰਧੀ ਡੇਰਾ ਸੱਚਾ ਸੌਦਾ ਤੋਂ ਆਈ ਜ਼ਰੂਰੀ ਸੂਚਨਾ

ਸੰਖੇਪ ਵਿੱਚ ਬੋਲਦਿਆਂ ਡਾ. ਸੰਦੀਪ ਭਾਦੂ ਇੰਸਾਂ ਨੇ ਕਿਹਾ ਕਿ ਬਦਲਦੇ ਮੌਸਮ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਲੱਛਣ ਕੁਝ ਮਰੀਜ਼ਾਂ ਵਿੱਚ ਦੇਖਣ ਨੂੰ ਮਿਲਦੇ ਹਨ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਡੇਂਗੂ ਦੇ ਮਰੀਜ ਵਧ ਰਹੇ ਸਨ, ਪਰ ਹੁਣ ਮੌਸਮ ਵਿੱਚ ਵਧੀ ਨਮੀ ਕਾਰਨ ਹੋਈ ਠੰਢ ਕਰਕੇ ਡੇਂਗੂ ਦਾ ਡਰ ਪਹਿਲਾਂ ਵਾਂਗ ਨਹੀਂ ਰਿਹਾ ਤੇ ਡੇਂਗੂ ਦੇ ਮਰੀਜ ਹੌਲੀ ਹੌਲੀ ਠੀਕ ਹੋ ਰਹੇ ਹਨ। Abohar News

ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਨੌਜਵਾਨ ਪੀੜੀ ਵਿੱਚ ਦਿਲ ਦੇ ਦੌਰੇ ਦੇ ਬਿਮਾਰੀ ਦੇਖਣ ਨੂੰ ਮਿਲੀ ਹੈ। ਇਸ ਸਮੇਂ ਬਲਾਕ ਆਜਮਵਾਲਾ, ਕਿੱਕਰਖੇੜਾ, ਬੱਲੂਆਣਾ, ਅਬੋਹਰ, ਫਾਜ਼ਿਲਕਾ ਅਤੇ ਖੂਈਆਂ ਸਰਵਰ ਬਲਾਕਾਂ ਤੋਂ ਸਾਧ-ਸੰਗਤ ਆਪਣਾ ਮੈਡੀਕਲ ਚੈਕਅੱਪ ਕਰਾਉਣ ਵਾਸਤੇ ਸ੍ਰੀ ਕਿੱਕਰਖੇੜਾ ਵਿਖੇ ਕੈਂਪ ਵਿੱਚ ਪਹੁੰਚੀ। ਇਸ ਮੌਕੇ 85 ਮੈਂਬਰਾਂ ਵਿੱਚ ਦੁਲੀ ਚੰਦ ਇੰਸਾਂ, ਨਿਰਮਲਾ ਇੰਸਾਂ, ਕ੍ਰਿਸ਼ਨ ਲਾਲ ਜੇਈ ਇੰਸਾਂ, ਰਾਮ ਚੰਦਰ ਜੇਈ ਇੰਸਾਂ, ਸੁਖਚੈਨ ਸਿੰਘ ਇੰਸਾਂ ਪ੍ਰੇਮੀ ਸੇਵਕ ਬਲਾਕ ਕਿੱਕਰਖੇੜਾ,ਗੁਰਪਵਿੱਤਰ ਸਿੰਘ ਇੰਸਾਂ 15 ਮੈਂਬਰ, ਰਾਮ ਪ੍ਰਤਾਪ ਇੰਸਾਂ 15 ਮੈਂਬਰ, ਸੁਭਾਸ ਇੰਸਾਂ 15 ਮੈਂਬਰ, ਮੈਡੀਕਲ ਟੀਮ ਵਿਚ ਰਾਜਿੰਦਰ ਸਿੰਘ, ਕ੍ਰਿਸਨ ਕੁਮਾਰ ਕਾਲੜਾ, ਡਾ: ਮਹਿੰਦਰ ਕੁਮਾਰ, ਸੁਰਿੰਦਰ ਕੁਮਾਰ ਇੰਸਾਂ, ਧੰਨਾ ਰਾਮ ਇੰਸਾਂ, ਚਰਨਜੀਤ ਇੰਸਾਂ, ਸੁਰਜੀਤ ਸਿੰਘ ਇੰਸਾਂ ਪ੍ਰੇਮੀ ਸੇਵਕ ਕਿੱਕਰਖੇੜਾ ਵੀ ਮੌਜੂਦ ਸਨ। Abohar News

Abohar News
ਅਬੋਹਰ : ਤਹਿ: ਅਬੋਹਰ ਕੈਂਪ ਮੌਕੇ ਡਾ. ਸੰਦੀਪ ਭਾਦੂ , ਡਾ. ਵਿਕਰਮ ਤੇ ਡਾ. ਸੰਜੇ ਸਿੰਘ ਮਰੀਜਾਂ ਦਾ ਚੈਕਅੱਪ ਕਰਦੇ ਹੋਏ।

LEAVE A REPLY

Please enter your comment!
Please enter your name here