ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Free Ration News: 2,62,558 ਲਾਭਪਾਤਰੀ ਜੋ ਕਿ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਲਈ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਕੇਂਦਰ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਣਕ ਦਾ ਲਾਭ ਲੈ ਰਹੇ ਸਨ, ਹੁਣ ਕੇਂਦਰ ਸਰਕਾਰ ਵੱਲੋਂ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਦੇ ਲਾਭ ਤੋਂ ਵਾਂਝੇ ਰਹਿ ਗਏ ਹਨ। ਖੁਰਾਕ ਅਤੇ ਸਪਲਾਈ ਵਿਭਾਗ ਦੇ ਅੰਕੜਿਆਂ ਅਨੁਸਾਰ, ਉਕਤ ਲਾਭਪਾਤਰੀ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਦਿੱਤੇ ਗਏ ਮੌਕੇ ਦੇ ਬਾਵਜੂਦ ਆਪਣਾ ਈਕੇਵਾਈਸੀ ਨਹੀਂ ਕਰਵਾਇਆ ਹੈ।
ਇਹ ਖਬਰ ਵੀ ਪੜ੍ਹੋ : New Rules: ਯੂਪੀਆਈ ਤੋਂ ਲੈ ਕੇ ਐਲਪੀਜੀ ਗੈਸ ਦੀਆਂ ਕੀਮਤਾਂ ਤੱਕ…ਅੱਜ ਤੋਂ ਕੀ-ਕੀ ਬਦਲੇਗਾ, ਜਾਣੋ ਇੱਥੇ ਸਭ ਕੁੱਝ…
ਹਾਲਾਂਕਿ ਉਕਤ ਸਾਰੇ ਪਰਿਵਾਰਾਂ ਨੂੰ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਉਨ੍ਹਾਂ ਦੇ ਖੇਤਰ ਦੇ ਨਜ਼ਦੀਕੀ ਰਾਸ਼ਨ ਡਿਪੂਆਂ ’ਤੇ ਜਾ ਕੇ ਮੁਫ਼ਤ ਈਕੇਵਾਈਸੀ ਕਰਵਾਉਣ ਦਾ ਲਾਭ ਦਿੱਤਾ ਗਿਆ ਹੈ, ਜਿਸ ਲਈ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ-ਨਾਲ ਰਾਸ਼ਨ ਡਿਪੂ ਧਾਰਕਾਂ ਨੇ ਵੀ ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਜਾਗਰੂਕ ਕੀਤਾ, ਪਰ ਇਸ ਬਾਵਜੂਦ, ਇੰਨੀ ਵੱਡੀ ਗਿਣਤੀ ’ਚ ਲਾਭਪਾਤਰੀਆਂ ਦਾ ਈਕੇਵਾਈਸੀ ਕਰਵਾਉਣ ਲਈ ਅੱਗੇ ਨਾ ਆਉਣਾ ਕਈ ਸ਼ੰਕੇ ਪੈਦਾ ਕਰਦਾ ਹੈ। Punjab Free Ration News
ਜੋ ਕਿ ਜ਼ਿਆਦਾਤਰ ਡਿਪੂ ਧਾਰਕਾਂ ਦੇ ਨਾਲ-ਨਾਲ ਖੁਰਾਕ ਤੇ ਸਪਲਾਈ ਵਿਭਾਗ ਦੇ ਕਰਮਚਾਰੀਆਂ ਦੇ ਇਰਾਦਿਆਂ ’ਤੇ ਸਵਾਲ ਖੜ੍ਹੇ ਕਰਦਾ ਹੈ। ਜੇਕਰ ਕੇਂਦਰ ਸਰਕਾਰ ਇਸ ਮਾਮਲੇ ਦੀ ਜਾਂਚ ਕਿਸੇ ਨਿੱਜੀ ਏਜੰਸੀ ਤੋਂ ਕਰਵਾਉਂਦੀ ਹੈ, ਤਾਂ ਖੁਰਾਕ ਤੇ ਸਪਲਾਈ ਵਿਭਾਗ ਦੇ ਕਰਮਚਾਰੀਆਂ ਦੁਆਰਾ ਸਰਕਾਰੀ ਅਨਾਜ ਦੀ ਕਾਲਾਬਾਜ਼ਾਰੀ ਤੇ ਉਨ੍ਹਾਂ ਦੀਆਂ ਬੇਨਾਮੀ ਜਾਇਦਾਦਾਂ, ਜਿਸ ’ਚ ਦਬਦਬਾ ਰੱਖਣ ਵਾਲੇ ਡਿਪੂ ਮਾਲਕ ਵੀ ਸ਼ਾਮਲ ਹਨ, ਦੁਆਰਾ ਕਮਾਏ ਗਏ ਕਰੋੜਾਂ ਰੁਪਏ ਬਾਰੇ ਵੱਡੇ ਖੁਲਾਸੇ ਹੋ ਸਕਦੇ ਹਨ।
ਈਕੇਵਾਈਸੀ ਕਰਵਾਊਣ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ
ਖੁਰਾਕ ਤੇ ਸਪਲਾਈ ਵਿਭਾਗ ਦੇ ਕੰਟਰੋਲਰ ਮੈਡਮ ਸ਼ਿਫਾਲੀ ਚੋਪੜਾ ਤੇ ਸਰਤਾਜ ਸਿੰਘ ਚੀਮਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਈਕੇਵਾਈਸੀ ਕਰਵਾਉਣ ਲਈ ਅੱਗੇ ਆਉਣ ਤਾਂ ਜੋ ਕੋਈ ਵੀ ਗਰੀਬ ਤੇ ਲੋੜਵੰਦ ਪਰਿਵਾਰ ਸਰਕਾਰ ਦੀ ਕੀਮਤੀ ਯੋਜਨਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲਾਭਪਾਤਰੀਆਂ ਨੇ ਸਰਕਾਰ ਦੁਆਰਾ ਈਕੇਵਾਈਸੀ ਨਹੀਂ ਕਰਵਾਇਆ ਹੈ, ਉਨ੍ਹਾਂ ਦੇ ਨਾਮ ਸਿਸਟਮ ਵਿੱਚ ਬੰਦ ਹੋ ਗਏ ਹਨ, ਜੋ ਰਾਸ਼ਨ ਡਿਪੂਆਂ ਤੋਂ ਕਣਕ ਦਾ ਲਾਭ ਨਹੀਂ ਲੈ ਸਕਣਗੇ। ਜਿਵੇਂ-ਜਿਵੇਂ ਲੋਕ ਰਾਸ਼ਨ ਡਿਪੂਆਂ ’ਚ ਜਾਂਦੇ ਹਨ ਤੇ ਆਪਣਾ ਈਕੇਵਾਈਸੀ ਕਰਵਾਉਂਦੇ ਹਨ, ਉਨ੍ਹਾਂ ਦੇ ਨਾਂਅ ਸਿਸਟਮ ’ਚ ਸ਼ਾਮਲ ਹੋ ਜਾਣਗੇ।