ਦਿੱਲੀ ’ਚ ਬਿਨਾ ਕਾਰਡ ਵਾਲਿਆਂ ਨੂੰ ਮਿਲਦਾ ਰਹੇਗਾ ਮੁਫ਼ਤ ਰਾਸ਼ਨ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸਰਕਾਰ ਨੇ ਰਾਜਧਾਨੀ ’ਚ ਰਹਿ ਰਹੇ ਬਿਨਾ ਰਾਸ਼ਨ ਕਾਰਡ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ ਦਿੱਲੀ ’ਚ ਰਹਿਣ ਵਾਲੇ ਲੋਕਾਂ ਨੂੰ ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਹੈ ਉਨ੍ਹਾਂ ਨੂੰ ਵੀ ਦਿੱਲੀ ਸਰਕਾਰ ਵੱਲੋਂ ਮੁਫ਼ਤ ਰਾਸ਼ਨ ਮਿਲਦਾ ਰਹੇਗਾ ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ ’ਚ ਇਹ ਫੈਸਲਾ ਲਿਆ ਗਿਆ।
ਦਿੱਲੀ ਸਰਕਾਰ ਨੇ ਕੋਰੋਨਾ ਕਾਲ ਦੌਰਾਨ ਲਾਕਡਾਊਨ ਦੌਰਾਨ ਪ੍ਰਭਾਵਿਤ ਹੋਏ ਪ੍ਰਵਾਸੀ ਮਜ਼ਦੂਰਾਂ, ਭਵਨ ਨਿਰਮਾਣ ਮਜ਼ਦੂਰਾਂ, ਘਰੇਲੂ ਨੌਕਰਾਂ ਆਦਿ ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਸੀ ਉਨ੍ਹਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾ ਰਿਹਾ ਹੈ ਕੇਜਰੀਵਾਲ ਸਰਕਾਰ ਨੇ ਇੱਕ ਵਾਰ ਫਿਰ ਲੋੜਵੰਦਾਂ ਲੋਕਾਂ ਨੂੰ ਰਾਹਤ ਦਿੰਦਿਆਂ ਐਲਾਨ ਕੀਤਾ ਕਿ ਇਹ ਰਾਸ਼ਨ ਹੁਣ ਵੀ ਉਸੇ ਤਰ੍ਹਾਂ ਜਾਰੀ ਰਹੇਗਾ ਭਾਵੇਂ ਕਿਸੇ ਕੋਲ ਰਾਸ਼ਨ ਹੈ ਜਾਂ ਨਹੀਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ