ਪਹਿਲੀ ਤੋਂ 12ਵੀਂ ਤੱਕ ਨਵਾਂ ਵਿਸ਼ਾ ‘ਸਵਾਗਤ ਜ਼ਿੰਦਗੀ’ ਚਾਲੂ ਵਿੱਦਿਅਕ ਸੈਸ਼ਨ ਤੋਂ ਪੜ੍ਹਨਾ ਲਾਜ਼ਮੀ
ਮੋਹਾਲੀ, (ਕੁਲਵੰਤ ਕੋਟਲੀ) ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਪਹਿਲੀ ਤੋਂ ਲੈ ਕੇ 12 ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ‘ਸਵਾਗਤ ਜ਼ਿੰਦਗੀ’ ਦਾ ਵਿਸ਼ਾ ਪੜ੍ਹਾਏਗਾ ਇਹ ਵਿਸ਼ਾ ਅਕਾਦਮਿਕ ਸਾਲ 2020-21 ਤੋਂ ਪੜ੍ਹਾਇਆ ਜਾਵੇਗਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਕਾਦਮਿਕ ਸਾਲ 2020-21 ਤੋਂ ਸੂਬੇ ਦੇ ਸਮੂਹ ਸਰਕਾਰੀ, ਏਡਿਡ, ਐਫ਼ੀਲਿਏਟਿਡ ਅਤੇ ਐਸੋਸੀਏਟਿਡ ਸਕੂਲਾਂ ਦੀਆਂ ਸਾਰੀਆਂ ਸ਼੍ਰੇਣੀਆਂ ਲਈ ਇੱਕ ਨਵਾਂ ਵਿਸ਼ਾ ਲਾਗੂ ਕੀਤਾ ਗਿਆ ਹੈ
ਮਿਲੀ ਅਨੁਸਾਰ ਅਕਾਦਮਿਕ ਸਾਲ 2020-21 ਵਿੱਚ ਪਹਿਲੀ ਸ਼੍ਰੇਣੀ ਤੋਂ ਬਾਰ੍ਹਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਲਈ ਨਵਾਂ ਵਿਸ਼ਾ ‘ਸਵਾਗਤ ਜ਼ਿੰਦਗੀ’ ਲਾਜ਼ਮੀ ਵਿਸ਼ੇ ਵਜੋਂ ਲਾਗੂ ਕੀਤਾ ਗਿਆ ਹੈ ਇਸ ਵਿਸ਼ੇ ਦਾ ਮੁਲਾਂਕਣ ਸਕੂਲਾਂ ਵੱਲੋਂ ਆਪਣੇ ਪੱਧਰ ‘ਤੇ ਹੀ ਕੀਤਾ ਜਾਵੇਗਾ ਵਿਸ਼ਾ ‘ਸਵਾਗਤ ਜ਼ਿੰਦਗੀ’ ਦੀ ਅੰਕ ਵੰਡ ਅਤੇ ਸ਼੍ਰੇਣੀਵਾਰ ਪਾਠਕ੍ਰਮ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ ‘ਤੇ ਉਪਲੱਬਧ ਕਰਵਾ ਦਿੱਤੇ ਗਏ ਹਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ